ਚੰਡੀਗੜ੍ਹ, 3 ਨਵੰਬਰ- ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਤਿੰਨੇ ਮੁਲਜ਼ਮ 72.5 ਕਿਲੋਗ੍ਰਾਮ ਹੈਰੋਇਨ ਜ਼ਬਤ ਮਾਮਲੇ ‘ਚ ਲੋੜੀਂਦੇ ਸੀ।
22 ਜੁਲਾਈ ਨੂੰ ਮੁੰਬਈ ‘ਚ 72 ਕਿਲੋ 500 ਗ੍ਰਾਮ ਹੈਰੋਇਨ ਬਰਾਮਦਗੀ ਦਾ ਕੇਸ ਦਰਜ ਹੋਇਆ ਸੀ। ਤਿੰਨੇ ਮੁਲਜ਼ਮ ਨ੍ਹਾਵਾ ਸ਼ੇਵਾ ਪੋਰਟ, ਮੁੰਬਈ ‘ਤੇ ਬਰਾਮਦ ਹੋਈ 72.5 ਕਿਲੋ ਹੈਰੋਇਨ ਮਾਮਲੇ ‘ਚ ਲੋੜੀਂਦੇ ਸੀ।