ਨਵੀਂ ਦਿੱਲੀ- ਗੁਰਦੁਆਰਾ ਚੋਣ ਡਾਇਰੈਕਟੋਰੇਟ (ਦਿੱਲੀ ਸਰਕਾਰ) ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੀਆਂ ਚੋਣਾਂ ਇਸ ਸਾਲ 22 ਅਗਸਤ ਨੂੰ ਹੋਣੀਆਂ ਹਨ ਅਤੇ ਨਤੀਜੇ 31 ਅਗਸਤ ਤੋਂ ਪਹਿਲਾਂ ਐਲਾਨ ਕੀਤੇ ਜਾਣਗੇ। ਇਸ ਤੋਂ ਪਹਿਲਾਂ ਕੋਰੋਨਾ ਮਾਮਲਿਆਂ ‘ਚ ਵਾਧੇ ਕਾਰਨ ਡੀ.ਐੱਸ.ਜੀ.ਐੱਮ.ਸੀ. ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਜੱਜ ਡੀ.ਐੱਨ.ਪਟੇਲ ਅਤੇ ਜੱਜ ਜੋਤੀ ਸਿੰਘ ਦੀ ਬੈਂਚ ਨੇ ਵੀਰਵਾਰ ਨੂੰ ਗੁਰਦੁਆਰਾ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਸਰਕਾਰ ਵਲੋਂ ਪੇਸ਼ ਐਡਵੋਕੇਟ ਸੱਤਿਆਕਾਮ ਅਤੇ ਹੋਰ ਪਟੀਸ਼ਨਕਰਤਾਵਾਂ ਨੂੰ ਸੂਚਿਤ ਕੀਤਾ ਕਿ ਇਸ ਸੰਬੰਧ ‘ਚ ਤਾਰੀਖ਼ ਤੈਅ ਕਰ ਲਈਗਈਹੈ ਅਤੇ ਇਸ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਦਿੱਲੀ ਦੇ ਉੱਪ ਰਾਜਪਾਲ, ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਪ੍ਰਧਾਨ ਵੀ ਹਨ। ਇਸ ਸੰਬੰਧ ‘ਚ ਨਵੀਂ ਨੋਟੀਫਿਕੇਸ਼ਨ ਬਹੁਤ ਜਲਦ ਆਏਗੀ।
Related Posts
123 ਦਿਨ ਬਾਅਦ ਵੀ ਸਿਮਰਜੀਤ ਸਿੰਘ ਬੈਂਸ ਫਰਾਰ, ਪੁਲਸ ਦੇ ਹੱਥ ਅਜੇ ਵੀ ਖ਼ਾਲੀ
ਲੁਧਿਆਣਾ— ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ 123 ਦਿਨ ਬਾਅਦ ਵੀ ਪੁਲਸ ਦੇ…
ਸੂਬੇ ‘ਚ ਮੀਟ ਦੇ ਮੰਡੀਕਰਨ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ : ਕੁਲਦੀਪ ਧਾਲੀਵਾਲ
ਚੰਡੀਗੜ੍ਹ, 18 ਮਈ– ਪੰਜਾਬ ‘ਚ ਮੀਟ ਦੇ ਮੰਡੀਕਰਣ ਨੂੰ ਪ੍ਰੱਫੁਲਿਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਇਸ ਧੰਦੇ…
ਦੀਪ ਸਿੱਧੂ ਵਲੋਂ ਦਿੱਤੇ ਬਿਆਨ ‘ਤੇ ਕਿਸਾਨਾਂ ‘ਚ ਰੋਸ, ਮੁਆਫੀ ਦੀ ਕੀਤੀ ਮੰਗ
ਗੁਰਦਾਸਪੁਰ, 18 ਸਤੰਬਰ (ਦਲਜੀਤ ਸਿੰਘ)- ਪੰਜਾਬੀ ਅਦਾਕਾਰ ਦੀਪ ਸਿੱਧੂ ਵਲੋਂ ਬੀਤੀ ਦਿਨ ਦਿੱਤੇ ਗਏ ਬਿਆਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ…