ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਸਿਆਸਤ ਗਰਮਾਈ ਹੋਈ ਹੈ। ਜਿੱਥੇ ਬੀਬੀ ਜਗੀਰ ਕੌਰ ਆਪਣੇ ਆਪ ਨੂੰ 70 ਤੋਂ ਜ਼ਿਆਦਾ ਮੈਂਬਰਾਂ ਦ ਸਮਰਥਨ ਮਿਲਣ ਦੀ ਗੱਲ ਕਰ ਰਹੇ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਨੂੰ ਕੁਝ ਕੁ ਹੀ ਵੋਟਾਂ ਮਿਲਣ ਦੀ ਗੱਲ ਕਹੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਵੱਡੀ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 125 ਤੋਂ ਵੱਧ ਵੋਟਾਂ ਮਿਲਣ ਦੀ ਆਸ ਹੈ। ਬੀਬੀ ਦੇ ਵੱਡੇ ਦਾਅਵੇ ਦੀ ਗੱਲ ‘ਤੇ ਉਨ੍ਹਾਂ ਕਿਹਾ ਕਿ ਜੇਕਰ ਬੀਬੀ ਨੂੰ 50 ਵੋਟਾਂ ਪੈ ਜਾਣਗੀਆਂ ਤਾਂ ਉਹ ਸਿਆਸਤ ਛੱਡ ਦੇਣਗੇ।
Related Posts
ਝੋਨੇ ਦੀ ਖਰੀਦ ਦੇ ਪ੍ਰਬੰਧ ਕਰਨ ਵਿਚ ਨਾਕਾਮੀ ’ਤੇ ਪਰਦਾ ਪਾਉਣ ਲਈ ਕਾਂਗਰਸ ਸਰਕਾਰ ਨੇ ਝੋਨੇ ਦੀ ਖਰੀਦ ਮੁਲਤਵੀ ਕਰਵਾਈ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 1 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ…
ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੋਨੀਆ ਗਾਂਧੀ ਸਮੇਤ ਇਹ ਆਗੂ ਆਉਣਗੇ ਪੰਜਾਬ
ਜਲੰਧਰ, 4 ਫਰਵਰੀ (ਬਿਊਰੋ)- ਪੰਜਾਬ ’ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ…
ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਝੜਪ ,ਪੁਲਿਸ ਨੇ ਕੀਤਾ ਲਾਠੀਚਾਰਜ , ਗ੍ਰਿਫ਼ਤਾਰੀ ਦੇਣ ਦਾ ਕੀਤਾ ਸੀ ਐਲਾਨ
ਅਜਨਾਲਾ- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਇਸ…