ਖੇਤੀ ਕਾਨੂੰਨਾਂ ਵਿਰੁੱਧ ਰਾਹੁਲ ਦੀ ਅਗਵਾਈ ‘ਚ ਕਾਂਗਰਸ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ

rahul gandhi/nawanpunjab.com

ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਕਾਂਗਰਸ ਦੇ ਸੰਸਦ ਮੈਂਬਰਾਂ ਨੇ ਤਿੰਨਾਂ ਕੇਂਦਰੀ ਖੇਤਰੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਵੀਰਵਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ‘ਚ ਸੰਸਦ ਭਵਨ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ। ਸੰਸਦ ਭਵਨ ਕੰਪਲੈਕਸ ‘ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਆਯੋਜਿਤ ਇਸ ਪ੍ਰਦਰਸ਼ਨ ‘ਚ ਕਾਂਗਰਸ ਦੇ ਦੋਹਾਂ ਸਦਨਾਂ ਦੇ ਕਈ ਮੈਂਬਰਾਂ ਨੇ ਹਿੱਸਾ ਲਿਆ।

ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਣੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਕਈਹੋਰ ਸੰਸਦ ਮੈਂਬਰ ਇਸ ਧਰਨੇ ‘ਚ ਸ਼ਾਮਲ ਹੋਏ।

Leave a Reply

Your email address will not be published. Required fields are marked *