ਅੰਮ੍ਰਿਤਸਰ, 22 ਜੁਲਾਈ (ਦਲਜੀਤ ਸਿੰਘ)- ਤਾਜਪੋਸ਼ੀ ਸਮਾਰੋਹ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ। ਇਸ ਦੇ ਚੱਲਦਿਆਂ ਹੀ ਨਵਜੋਤ ਸਿੱਧੂ ਵੱਲੋਂ ਵੀਰਵਾਰ ਸਵੇਰੇ ਨਵੇਂ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਡੈਨੀ ਬੰਡਾਲਾ ਦੇ ਘਰ ਫੇਰੀ ਪਾਈ ਗਈ। ਇਸ ਮੌਕੇ ਉਨ੍ਹਾਂ ਨਾਲ ਰਾਜਕੁਮਾਰ ਵੇਰਕਾ ਅਤੇ ਬੁਲਾਰੀਆ ਵੀ ਮੌਜੂਦ ਸਨ। ਸਿੱਧੂ ਦੇ ਆਉਣ ‘ਤੇ ਸੁਖਵਿੰਦਰ ਡੈਨੀ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਤਰੀਕੇ ਨਾਲ ਸੁਆਗਤ ਕੀਤਾ ਗਿਆ। ਇਸ ਦੇ ਨਾਲ ਹੀ ਨਵਜੋਤ ਸਿੱਧੂ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਘਰ ਵੀ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਆਪਣੇ ਤਾਜਪੋਸ਼ੀ ਸਮਾਰੋਹ ਤੋਂ ਪਹਿਲਾਂ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ ਅਤੇ ਸ਼ਕਤੀ ਪ੍ਰਦਰਸ਼ਨ ‘ਚ ਮਸਰੂਫ ਹਨ। ਉ੍ਹਨ੍ਹਾਂ ਵਲੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਲਗਾਤਾਰ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ।