ਸੰਗਰੂਰ, 14 ਨਵੰਬਰ- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ।
ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ ਵਿਚ ਪੰਜਾਬ ਭਰ ਤੋਂ ਇਕੱਤਰ ਹੋਈਆਂ ਆਂਗਣਵਾੜੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਤੁਰੰਤ ਮੰਨੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ।