ਅੰਮ੍ਰਿਤਸਰ- ਸੁਧੀਰ ਸੂਰੀ ਕਤਲ ਕੇਸ ’ਚ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਮੁਲਜ਼ਮ ਸੰਦੀਪ ਦੇ ਰਿਮਾਂਡ ’ਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਪੁਲਸ ਨੇ ਮਾਣਯੋਗ ਅਦਾਲਤ ਤੋਂ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ, ਜਿਸ ਤੋਂ ਬਾਅਦ ਸੰਦੀਪ ਸੰਨੀ ਨੂੰ ਮੁੜ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਅੰਮ੍ਰਿਤਸਰ ਪੁਲਸ ਨੇ ਸੰਦੀਪ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ।