ਪੰਜਾਬ ਪੁਲਸ ਨੇ 800 ਕਰੋੜ ਰੁਪਏ ਦੀ ਕੀਮਤ ਵਾਲੀ 151 ਕਿੱਲੋ ਹੈਰੋਇਨ ਤੇ 11 ਕੁਇੰਟਲ ਭੁੱਕੀ ਕੀਤੀ ਨਸ਼ਟ

ਚੰਡੀਗੜ੍ਹ : ਪੰਜਾਬ ਪੁਲਸ ਨੇ ਬੀਤੇ ਦਿਨੀਂ ਅੰਤਰਰਾਸ਼ਟਰੀ ਬਾਜ਼ਾਰ ਵਿਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿੱਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ ਵਿਚ ਸਾੜ ਕੇ ਨਸ਼ਟ ਕਰ ਦਿੱਤਾ ਹੈ। ਆਈ. ਜੀ. ਪੀ. ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਇਸ ਮੌਕੇ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ ਏ. ਆਈ. ਜੀ. ਐੱਸ. ਐੱਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ, ਏ. ਆਈ. ਜੀ., ਐੱਸ. ਐੱਸ. ਓ. ਸੀ. ਫਾਜ਼ਿਲਕਾ ਲਖਬੀਰ ਸਿੰਘ, ਏ. ਆਈ. ਜੀ. ਸੀ. ਆਈ. ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਅਤੇ ਡੀ. ਐੱਸ. ਪੀ. ਐੱਸ. ਐੱਸ. ਓ. ਸੀ. ਹਰਵਿੰਦਰਪਾਲ ਸਿੰਘ ਮੌਜੂਦ ਸਨ।

ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਐੱਸ. ਐੱਸ. ਓ. ਸੀ., ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਕੀਤੇ ਕੇਸਾਂ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਬੀਤੇ ਦਿਨ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਰੇਂਜ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ 40.5 ਕਿਲੋਗ੍ਰਾਮ ਅਫੀਮ ਸਬੰਧੀ ਡਿਸਪੋਜ਼ਲ ਸਰਟੀਫਿਕੇਟ ਗਵਰਨਮੈਂਟ ਓਪੀਅਮ ਐਂਡ ਅਲਕਾਲਾਇਡ ਵਰਕਸ, ਨੀਮਚ (ਐੱਮ.ਪੀ.) ਵਿਚ ਜਮ੍ਹਾ ਕਰਵਾਉਣ ਲਈ ਜਾਰੀ ਕੀਤਾ ਗਿਆ।

Leave a Reply

Your email address will not be published. Required fields are marked *