CM ਮਾਨ ਨੇ Live ਹੋ ਕੇ ਗੰਨਾ ਕਿਸਾਨਾਂ ਬਾਰੇ ਕਹੀ ਇਹ ਗੱਲ, ਜਾਣੋ ਪੰਜਾਬ ਕੈਬਨਿਟ ਦੇ ਬਾਕੀ ਵੱਡੇ ਫ਼ੈਸਲੇ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕੈਬਨਿਟ ‘ਚ ਲਏ ਗਏ ਵੱਡੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਦੇ ਨਵੇਂ ਭਾਅ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ 380 ਰੁਪਏ ਦਿੱਤੇ ਜਾਣਗੇ, ਜੋ ਕਿ ਪੂਰੇ ਦੇਸ਼ ‘ਚ ਸਭ ਤੋਂ ਜ਼ਿਆਦਾ ਭਾਅ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਗੰਨੇ ਦੀ ਫ਼ਸਲ ਦੀ ਸਾਰੀ ਪੇਮੈਂਟ ਕਰ ਦਿੱਤੀ ਗਈ ਹੈ ਅਤੇ ਕੁੱਝ ਵੀ ਬਕਾਇਆ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ 20 ਤਾਰੀਖ਼ ਤੋਂ ਗੰਨਾ ਮਿੱਲਾਂ ਸ਼ੁਰੂ ਹੋ ਜਾਣਗੀਆਂ।

ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ
ਸਰਕਾਰੀ ਕਾਲਜਾਂ ‘ਚ 645 ਲੈਕਚਰਾਰਾਂ ਦੀਆਂ ਖ਼ਾਲੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।
16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਦੀ ਉਮਰ ਹੱਦ ਪਹਿਲਾਂ 45 ਸਾਲ ਸੀ, ਜਿਸ ਨੂੰ ਵਧਾ ਕੇ 53 ਸਾਲ ਕਰ ਦਿੱਤਾ ਗਿਆ ਹੈ।
ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ।
ਮੁੱਖ ਮੰਤਰੀ ਮਾਨ ਨੇ ਧਰਨਾ ਲਾਉਣ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਰੋਡ ‘ਤੇ ਧਰਨੇ ਲਾ ਕੇ ਆਮ ਜਨਤਾ ਨੂੰ ਪਰੇਸ਼ਾਨ ਨਾ ਕੀਤਾ ਜਾਵੇ।

ਝੋਨੇ ਦੀ ਸਿੱਧੀ ਬਿਜਾਈ ਲਈ 24.83 ਕਰੋੜ ਰੁਪਏ ਸਿੱਧਾ ਕਿਸਾਨਾਂ ਦੇ ਖ਼ਾਤਿਆਂ ‘ਚ ਪਾਏ ਗਏ ਹਨ, ਇਸ ਨਾਲ 29 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ।
ਝੋਨੇ ਦੀ ਬਿਜਾਈ ਦੌਰਾਨ ਇਸ ਵਾਰ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ ਗਈ ਹੈ।
ਪੰਜਾਬ ‘ਚ ਫ਼ਸਲਾਂ ਦੇ ਖ਼ਰਾਬੇ ਲਈ 7 ਮਹੀਨਿਆਂ ਦੌਰਾਨ 80 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 624 ਪਰਿਵਾਰਾਂ ਨੂੰ 5-5 ਲੱਖ ਰੁਪਏ ਪ੍ਰਤੀ ਪਰਿਵਾਰ ਦਿੱਤੇ ਗਏ ਹਨ। ਇਸ ਦੇ ਨਾਲ ਹੀ 326 ਪਰਿਵਾਰਾਂ ਨੂੰ ਨੌਕਰੀ ਵੀ ਮਿਲ ਗਈ ਹੈ।
ਇਸ ਵਾਰ ਝੋਨੇ ਦੀ ਚੁਕਾਈ ਵੇਲੇ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਝੋਨੇ ਦੀ ਪੇਮੈਂਟ 24 ਘੰਟਿਆਂ ਅੰਦਰ ਕੀਤੀ ਗਈ ਹੈ। ਇਸ ਵਾਰ ਕਿਸੇ ਵੀ ਮੰਡੀ ‘ਚ ਕੋਈ ਹੜਤਾਲ ਨਹੀਂ ਹੋਈ ਅਤੇ ਨਾ ਹੀ ਬਾਰਦਾਨੇ ਦੀ ਘਾਟ ਵਰਗੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਈ ਹੈ।

Leave a Reply

Your email address will not be published. Required fields are marked *