ਮਰਹੂਮ ਚਰਚਿਤ ਗਾਇਕ ਸਿੱਧੂ ਮੂਸੇਵਾਲਾ ‌ਦੇ ਮਾਪੇ ਬਰਤਾਨੀਆ ਰਵਾਨਾ

ਚੰਡੀਗੜ੍ਹ –

ਮਰਹੂਮ ਚਰਚਿਤ ਗਾਇਕ ਸਿੱਧੂ ਮੂਸੇਵਾਲਾ ‌ਦੇ ਮਾਪੇ ਬਰਤਾਨੀਆ ਰਵਾਨਾ ਹੋ ਗਏ ਹਨ। ਉਹ ਉਥੇ 24 ਨਵੰਬਰ ਤੱਕ ਰਹਿਣਗੇ ਅਤੇ ਉਥੇ ਪੰਜਾਬੀ ਗਾਇਕ ਦੀ ਯਾਦ ਵਿੱਚ ਇਨਸਾਫ਼ ਮਾਰਚ ਵਿੱਚ ਸ਼ਾਮਲ ਹੋਣਗੇ।


‌‌‌‌‌ਉਹ ਅੱਜ ਚੰਡੀਗੜ੍ ਦੇ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਏ ਅਤੇ ਉਥੋਂ ਉਹ ਵਿਦੇਸ਼ ਜਾਣ ਲਈ ਜਹਾਜ਼ ਫੜਨਗੇ। ਲੱਗਪਗ ਮਹੀਨਾ ਪਹਿਲਾਂ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਦੇਸ਼ ਛੱਡਣ ਦੀ ਚਿਤਾਵਨੀ ਦਿੱਤੀ ਸੀ ਪਰ ਹੁਣ ਪਰ ਉਹ‌ 24 ਨਵੰਬਰ ਨੂੰ ਬਰਤਾਨਵੀ ਤੋਂ ਭਾਰਤ ਲਈ ਰਵਾਨਾ ਹੋ ਜਾਣਗੇ। ਪਤਾ ਲੱਗਿਆ ਹੈ ਕਿ ਬਰਤਾਨੀਆ ਵਿੱਚ ਕੱਢੇ ਜਾਣ ਮਾਰਚ ਵਿੱਚ ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਵੀ ਸ਼ਾਮਲ ਹੋਣਗੇ।

Leave a Reply

Your email address will not be published. Required fields are marked *