ਚੰਡੀਗੜ੍ਹ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪੁਲਸ ਸੁਰੱਖਿਆ ਦੌਰਾਨ ਹੋਏ ਕਤਲ ਤੋਂ ਬਾਅਦ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਮਸ਼ਹੂਰ ਹਸਤੀਆਂ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਿਖਲਾਈ ਲਈ ਖਾਸ ਕਿਸਮ ਦਾ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਸੁਰੱਖਿਆ ਮੁਲਾਜ਼ਮਾਂ ਨੂੰ ਕਮਾਂਡੋ ਪੱਧਰ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ।
ਇਸ ਯੋਜਨਾ ਦੇ ਤਹਿਤ ਸੁਰੱਖਿਆ ’ਚ ਤਾਇਨਾਤ ਹੋਣ ਵਾਲੇ ਮੁਲਾਜ਼ਮਾਂ ਨੂੰ ਕਮਾਂਡੋ ਦੇ ਪੱਧਰ ਦੀ ਦਿੱਤੀ ਜਾਣ ਵਾਲੀ ਸਿਖਲਾਈ ਵਿਚ ਮੁਲਾਜ਼ਮਾਂ ਦੀ ਸਰੀਰਕ ਫਿਟਨੈੱਸ ਦਾ ਖਾਸ ਤੌਰ ’ਤੇ ਧਿਆਨ ਰੱਖਿਆ ਜਾਵੇਗਾ। ਇਹ ਸਿਖਾਲਾਈ ਵੱਡੀਆਂ ਸ਼ਖਸੀਅਤਾਂ ਦੀ ਸੁਰੱਖਿਆ ਵਿਚ ਤਾਇਨਾਤ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ। ਹੋਮ ਗਾਰਡ, ਕਾਂਸਟੇਬਲ ਜਾਂ ਹੋਰ ਅਫ਼ਸਰਾਂ ਨੂੰ ਉਨ੍ਹਾਂ ਦੀ ਪੋਸਟ ਅਨੁਸਾਰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਹਰ ਤਰ੍ਹਾਂ ਦੇ ਆਪ੍ਰੇਸ਼ਨਾਂ ਵਿਚ ਕਿਸੇ ਵੀ ਸਥਿਤੀ ਵਿਚ ਦੁਸ਼ਮਣ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ।