ਲੁਧਿਆਣਾ, 23 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂਆਂ ਦੀ ਅੱਜ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਤੇ ਇਕ ਹਫ਼ਤੇ ਵਿਚ ਚਲਾਨ ਪੇਸ਼ ਕਰਨ ਦੀ ਮੰਗ ਕੀਤੀ । 72 ਘੰਟੇ ਵਿਚ ਪੁਲਿਸ ਵਲੋਂ ਬੈਂਸ ਨੂੰ ਗ੍ਰਿਫ਼ਤਾਰ ਨਾ ਕਰਨ ‘ਤੇ ਅਗਲਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ।
ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ, ਐਡਵੋਕੇਟ ਹਰੀਸ਼ ਰਾਏ ਢਾਂਡਾ ਜਨਰਲ ਸਕੱਤਰ, ਜਥੇਦਾਰ ਹੀਰਾ ਸਿੰਘ ਗਾਬੜੀਆ ਪ੍ਰਧਾਨ ਬੀ.ਸੀ. ਵਿੰਗ ਸਮੇਤ ਹੋਰ ਵੀ ਹਾਜ਼ਰ ਸਨ ।