ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ, ਸਰਕਾਰ ਨੇ ਜਾਰੀ ਕੀਤੇ 50 ਕਰੋੜ ਰੁਪਏ

ਚੰਡੀਗੜ੍ਹ, 23 ਨਵੰਬਰ- ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਜਲਦ ਹੀ ਪੰਜਾਬ ਨੂੰ ਇਕ ਨਵਾਂ ਏੇਅਰਪੋਰਟ ਮਿਲਣ ਜਾ ਰਿਹਾ ਹੈ। ਮਾਨ ਸਰਕਾਰ ਵਲੋਂ ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਇਸ ਲਈ ਕਾਨੂੰਨ ਅਨੁਸਾਰ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ।

ਇਹ ਕੰਮ ਫ਼ਿਰ ਤੋਂ ਪੀ. ਡਬਲਿਊ. ਡੀ ਵਿਭਾਗ ਵਲੋਂ ਪੁਰਾਣੇ ਡਿਜ਼ਾਇਨ ਮੁਤਾਬਿਕ ਹੀ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਹਿਲਾਂ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨਾਲ ਇਸ ਮੁੱਦੇ ਨੂੰ ਲੈ ਕੇ ਕੁਝ ਵਿਵਾਦ ਹੋ ਗਿਆ ਸੀ ਜਿਸ ਕਰਕੇ ਏਅਰਪੋਰਟ ਬਨਾਉਣ ਦਾ ਇਹ ਕੰਮ ਪਹਿਲਾਂ ਲਟਕ ਗਿਆ ਸੀ।

Leave a Reply

Your email address will not be published. Required fields are marked *