ਨਵੀਂ ਦਿੱਲੀ, 24 ਨਵੰਬਰ- ਹਿੰਦੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ‘ਚ ਦਾਖ਼ਲ ਹਨ। ਅਭਿਨੇਤਾ ਇਸ ਸਮੇਂ ਲਾਈਫ਼ ਸਪੋਰਟ ਸਿਸਟਮ ‘ਤੇ ਹੈ। ਕੁਝ ਸਮਾਂ ਪਹਿਲਾਂ ਅਦਾਕਾਰ ਦੀ ਮੌਤ ਦੀਆਂ ਅਫਵਾਹਾਂ ਫੈਲੀਆਂ ਸਨ, ਜਿਸ ਦਾ ਵਿਕਰਮ ਗੋਖਲੇ ਦੀ ਧੀ ਨੇ ਖੰਡਨ ਕੀਤਾ ਹੈ। ਉਨ੍ਹਾਂ ਦੀ ਧੀ ਨੇ ਦੱਸਿਆ ਕਿ ਅਦਾਕਾਰ ਦੀ ਹਾਲਤ ਕਾਫੀ ਨਾਜ਼ੁਕ ਹੈ। ਉਸ ਨੇ ਸਾਰਿਆਂ ਨੂੰ ਆਪਣੇ ਪਿਤਾ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਨ ਲਈ ਕਿਹਾ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਿਨੇਮਾ ਜਗਤ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
Related Posts
ਪੰਜਾਬ ਦੇ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ! ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਦੇਣਗੇ ਟ੍ਰੇਨਿੰਗ
ਚੰਡੀਗੜ੍ਹ : ਪੰਜਾਬ ਦੇ ਨਵੇਂ ਵਿਧਾਇਕਾਂ ਦੀ ਕਲਾਸ ਲਾ ਕੇ ਉਨ੍ਹਾਂ ਨੂੰ ਵਿਧਾਨ ਸਭਾ ‘ਚ ਹੋਣ ਵਾਲੇ ਕੰਮਾਂ ਬਾਰੇ ਜਾਣਕਾਰੀ…
ਸੰਤ ਸੀਚੇਵਾਲ ਵੱਲੋਂ CM ਮਾਨ ਨਾਲ ਵਿਚਾਰ-ਵਟਾਂਦਰਾ, ਚਿੱਟੀ ਵੇਈਂ ’ਚ 200 ਕਿਊਸਿਕ ਸਾਫ਼ ਪਾਣੀ ਛੱਡਣ ਸਬੰਧੀ ਪ੍ਰਾਜੈਕਟ ਤਿਆਰ
ਸੁਲਤਾਨਪੁਰ ਲੋਧੀ/ਕਾਲਾ ਸੰਘਿਆਂ- ਦੋਆਬੇ ’ਚ ਧਰਤੀ ਹੇਠਲੇ ਪਾਣੀ ਨੂੰ ਉੱਪਰ ਚੁੱਕਣ ਲਈ ਲੰਬੇ ਸਮੇਂ ਤੋਂ ਯਤਨ ਕਰ ਰਹੇ ਵਾਤਾਵਰਣ ਪ੍ਰੇਮੀ…
ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਖੇਤੀਬਾੜੀ ਕਨੂੰਨਾਂ ਨੂੰ ਰੱਦ ਕਰਨ ਲਈ ਕਿਹਾ
ਨਵੀਂ ਦਿੱਲੀ, 10 ਅਗਸਤ (ਦਲਜੀਤ ਸਿੰਘ)- ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ…