ਮੁੰਬਈ (ਬਿਊਰੋ)- ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਅਜਿਹੀ ਅਦਾਕਾਰਾ ਹੈ, ਜੋ ਕਿਸੇ ਨਾ ਕਿਸੇ ਮੁੱਦੇ ‘ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹਿੰਦੀ ਹੈ। ਇਸ ਲਈ ਉਨ੍ਹਾਂ ਨੂੰ ਲੋਕਾਂ ਦਾ ਸਮਰਥਨ ਵੀ ਮਿਲਦਾ ਹੈ ਪਰ ਕਈ ਵਾਰ ਉਹ ਟ੍ਰੋਲਿੰਗ ਦਾ ਸ਼ਿਕਾਰ ਹੋ ਜਾਂਦੇ ਹਨ। ਹਾਲ ਹੀ ‘ਚ ਰਿਚਾ ਚੱਢਾ ਨੇ ਫੌਜ ਨੂੰ ਲੈ ਕੇ ਅਜਿਹਾ ਟਵੀਟ ਕੀਤਾ ਹੈ, ਜਿਸ ਕਾਰਨ ਉਸ ‘ਤੇ ਫੌਜ ਦਾ ਅਪਮਾਨ ਕਰਨ ਦਾ ਦੋਸ਼ ਲੱਗਾ ਹੈ। ਉਦੋਂ ਤੋਂ ਸੋਸ਼ਲ ਮੀਡੀਆ ‘ਤੇ ਲੋਕ ਰਿਚਾ ਚੱਢਾ ਨੂੰ ਲੈ ਕੇ ਗੁੱਸੇ ‘ਚ ਹਨ ਅਤੇ ਲਗਾਤਾਰ ਟਰੋਲ ਕਰ ਰਹੇ ਹਨ। ਦਰਅਸਲ ਉੱਤਰੀ ਫ਼ੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਭਾਰਤੀ ਫ਼ੌਜ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਵਾਪਸ ਲੈਣ ਵਰਗੇ ਆਦੇਸ਼ਾਂ ਨੂੰ ਲਾਗੂ ਕਰਨ ਲਈ ਤਿਆਰ ਹੈ। ਕਾਫ਼ੀ ਟ੍ਰੋਲਿੰਗ ਦਾ ਸ਼ਿਕਾਰ ਹੋਣ ਤੋਂ ਬਾਅਦ ਰਿਚਾ ਨੇ ਮਾਫੀ ਵੀ ਮੰਗ ਲਈ ਹੈ।
Related Posts
ਕੈਨਬਰਾ ਹਵਾਈ ਅੱਡੇ ‘ਤੇ ਗੋਲੀਬਾਰੀ
ਮੈਲਬਾਰਨ, 14 ਅਗਸਤ – ਆਸਟਰੇਲੀਆ ਦੇ ਕੈਨਬਰਾ ਹਵਾਈ ਅੱਡੇ ‘ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਵਲੋਂ ਇਕ ਵਿਅਕਤੀ…
ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਪੰਜਾਬ ਦੇ ਮੁੱਖ ਚੋਣ ਅਫ਼ਸਰ
ਮੋਗਾ/ ਚੰਡੀਗੜ, 30 ਅਕਤੂਬਰ (ਦਲਜੀਤ ਸਿੰਘ)- ਜ਼ਿਲ੍ਹਾ ਮੋਗਾ, ਫਿਰੋਜਪੁਰ ਅਤੇ ਫਰੀਦਕੋਟ ’ਚ ਵਿਧਾਨ ਸਭਾ ਚੋਣਾਂ 2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ…
ਸਪੁਰਦ-ਏ-ਖਾਕ ਕੀਤੇ ਗਏ ਵੱਖਵਾਦੀ ਆਗੂ ਸਈਅਦ ਗਿਲਾਨੀ
ਸ਼੍ਰੀਨਗਰ, 2 ਸਤੰਬਰ (ਦਲਜੀਤ ਸਿੰਘ)- ਪਾਕਿਸਤਾਨ ਸਮਰਥਕ ਵੱਖਵਾਦੀ ਆਗੂ ਸਈਅਦ ਅਲੀ ਸ਼ਾਹ ਗਿਲਾਨੀ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਮੱਧ ਰਾਤ…