ਵਿਧਾਨ ਸਭਾ ਸਪੀਕਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ


 

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ’ਤੇ ਨਤਮਸਤਕ ਹੁੰਦੇ ਹੋਏ ਲੋਕਾਂ ਨੂੰ ਗੁਰੂ ਜੀ ਦੇ ਸਾਂਤੀ, ਸਦਭਾਵਨਾ, ਧਰਮ ਨਿਰਪੱਖਤਾ ਅਤੇ ਸਹਿ-ਹੋਂਦ ਦੀਆਂ ਕਦਰਾਂ ਕੀਮਤਾਂ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਹੈ।

ਸੰਧਵਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਲਈ ਆਪਣੀ ਲਾਸਾਨੀ ਸ਼ਹਾਦਤ ਦਿੱਤੀ ਹੈ। ਗੁਰੂ ਜੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ‘ਸਰਬੱਤ ਦਾ ਭਲਾ’ ਦੀ ਧਾਰਨਾ ਦਾ ਪਾਠ ਪੜ੍ਹਾਇਆ ਜਿੱਥੇ ਲੋਕ ਰੰਗ, ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਬਿਨਾਂ ਸ਼ਾਂਤੀ ਅਤੇ ਸਦਭਾਵਨਾ ਨਾਲ ਇਕੱਠੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਅਸੀਂ ਇੱਕ ਨਿੱਗਰ ਅਤੇ ਵਧੀਆ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਇਹ ਇਨ੍ਹਾਂ ਸਿੱਖਿਆਵਾਂ ਨੂੰ ਅਪਨਾਉਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।

Leave a Reply

Your email address will not be published. Required fields are marked *