ਲੁਧਿਆਣਾ : ਪੰਜਾਬ ’ਚ ਕਡ਼ਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੰਗਲਵਾਰ ਸਵੇਰੇ ਕੜਾਕੇ ਦੀ ਠੰਢ ਪਈ। ਜਲੰਧਰ ‘ਚ ਸਵੇਰੇ 7 ਵਜੇ ਦੇ ਕਰੀਬ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਤੋਂ ਪਹਿਲਾਂ ਵੀ ਤਾਪਮਾਨ ਕਾਫੀ ਹੇਠਾਂ ਆ ਚੁੱਕਾ ਹੈ। ਜਦੋਂਕਿ ਮੋਗਾ ਤੇ ਬਰਨਾਲਾ ‘ਚ ਤਾਪਮਾਨ 6.8 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸਵੇਰ ਵੇਲੇ ਸੜਕਾਂ ‘ਤੇ ਆਵਾਜਾਈ ਘੱਟ ਹੁੰਦੀ ਹੈ। ਲੋਕ ਘੱਟ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ।