ਲਹਿਰਾਗਾਗਾ, 3 ਦਸੰਬਰ – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ ਜੋ ਕਿ ਅਸਲਾ ਵੇਚਣ ਲਈ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪੁਲਿਸ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਲਾਲ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਰਾਮਪੁਰਾ ਜਵਾਹਰਵਾਲਾ ਜੋ ਕਿ ਨਜਾਇਜ਼ ਅਸਲਾ ਕਿਸੇ ਵਿਅਕਤੀ ਨੂੰ ਅੱਗੇ ਵੇਚਣ ਲਈ ਪਿੰਡ ਛਾਜਲਾ ਤੋਂ ਲਿੰਕ ਰੋਡ ਰਾਹੀਂ ਛਾਜਲੀ ਵੱਲ ਆ ਰਿਹਾ ਹੈ। ਪੁਲਿਸ ਨੇ ਉਕਤ ਵਿਅਕਤੀ ਨੂੰ ਪਿਸਤੌਲ 315 ਬੋਰ ਦੇਸੀ ਅਤੇ 2 ਕਾਰਤੂਸ 315 ਬੋਰ ਜ਼ਿੰਦਾ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Posts
ਸੁਖਬੀਰ ਬਾਦਲ ਨੇ CM ਚੰਨੀ ਨੂੰ ਲਿਆ ਲੰਮੇ ਹੱਥੀਂ, ਕਿਹਾ-ਡਰਾਮੇ ਬੰਦ ਕਰਕੇ ਲਓ ਸਹੀ ਫ਼ੈਸਲੇ
ਅੰਮ੍ਰਿਤਸਰ, 29 ਅਕਤੂਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਨੂੰ ਪੰਜਾਬ ‘ਚ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਦਾ…
ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ
ਰੋਹਤਕ, 7 ਫਰਵਰੀ (ਬਿਊਰੋ)- ਹਰਿਆਣਾ ਦੀ ਰੋਹਤਕ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ…
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ ‘ਪੰਜਾਬ ‘ਚ ਟਾਟਾ ਸਟੀਲ ਲਾਏਗਾ, 2600 ਕਰੋੜ ਦਾ ਪਲਾਂਟ’
ਚੰਡੀਗੜ੍ਹ, 26 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਇਕ ਖ਼ੁਸ਼ਖ਼ਬਰੀ ਸਾਂਝੀ ਕਰਨ…