ਲਹਿਰਾਗਾਗਾ, 3 ਦਸੰਬਰ – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20) ਪੁੱਤਰ ਮੱਖਣ ਸਿੰਘ ਵਾਸੀ ਰਾਮਪੁਰਾ ਜਵਾਹਰਵਾਲਾ ਵਜੋਂ ਹੋਈ ਹੈ, ਜਦਕਿ ਇਸ ਦੇ ਦੋਸਤ
ਹਰਜਿੰਦਰ ਸਿੰਘ ਜਿੰਦੀ (17) ਪੁੱਤਰ ਗੁਰਮੇਲ ਸਿੰਘ ਵਾਸੀ ਰਾਮਪੁਰਾ ਜਵਾਹਰਵਾਲਾ ਨੇ 10 ਕੁ ਦਿਨ ਪਹਿਲਾਂ ਰਾਤ ਨੂੰ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਖੇ ਖੇਡਾਂ ਲਈ ਬਣੀ ਸਟੇਜ ਕੋਲ ਪੌੜੀਆਂ ਦੀ ਗਰਿੱਲ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ ਪਰ ਅਜੇ ਤੱਕ ਦੋਵੇਂ ਨੌਜਵਾਨਾਂ ਵਲੋਂ ਕੀਤੀ ਗਈ ਖੁਦਕੁਸ਼ੀ ਇਕ ਭੇਦ ਬਣੀ ਹੋਈ ਹੈ ਅਤੇ ਅਸਲ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਪਰਿਵਾਰ ਨੇ ਪੁਲਿਸ ਕਾਰਵਾਈ ਤੋਂ ਡਰਦਿਆਂ ਮ੍ਰਿਤਕ ਦੇਹ ਦਾ ਸੰਸਕਾਰ ਕਰ ਦਿੱਤਾ ਹੈ।