ਲੁਧਿਆਣਾ ,4 ਦਸੰਬਰ – ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਵਲੋਂ ਆਪਣੇ ਫੇਸਬੁੱਕ ਉਪਰ ਇਕ ਪੋਸਟ ਪਾਉਂਦਿਆਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ ਅਗਲੇ ਸਾਲ ਪਹਿਲੀ ਜਨਵਰੀ ਤੋਂ 1000 ਰੁਪਏ ਪ੍ਰਤੀ ਮਹੀਨਾ ਸਫਰੀ ਭੱਤਾ ਦਿੱਤਾ ਜਾਵੇਗਾ । ਉਨ੍ਹਾਂ ਆਪਣੀ ਪੋਸਟ ਵਿਚ ਇਹ ਵੀ ਐਲਾਨ ਕੀਤਾ ਹੈ ਕਿ ਹੁਣ ਅੰਗਹੀਣ ਮੁਲਾਜ਼ਮਾਂ ਦੀ ਬਦਲੀ ਲਈ ਅੰਗਹੀਣਤਾ ਦੀ ਪ੍ਰਤੀਸ਼ਤਤਾ 60 ਫੀਸਦੀ ਤੋਂ ਘਟਾ ਕੇ 40 ਫੀਸਦੀ ਕਰ ਦਿੱਤੀ ਗਈ ਹੈ । ਡਾ ਕੌਰ ਨੇ ਸਪੱਸ਼ਟ ਕਰਦਿਆਂ ਦੱਸਿਆ ਕਿ ਅੰਗਹੀਣਾਂ ਨੂੰ ਸਫਰੀ ਭੱਤਾ ਦੇਣ ਸਮੇਂ ਉਨ੍ਹਾਂ ਦੇ ਸਰਟੀਫਿਕੇਟਾਂ ਦੀ ਪੀ. ਜੀ.ਆਈ.ਚੰਡੀਗੜ੍ਹ ਤੋਂ ਜਾਂਚ ਕਰਵਾਈ ਜਾਵੇਗੀ । ਇਥੇ ਵਰਨਣਯੋਗ ਹੈ ਕਿ ਸਫਰੀ ਭੱਤਾ ਮੁੜ ਤੋਂ ਸ਼ੁਰੂ ਹੋਣ ਨਾਲ ਲਗਭਗ 11-12000 ਮੁਲਾਜ਼ਮਾਂ ਨੂੰ ਲਾਭ ਪੁੱਜੇਗਾ ।
Related Posts
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 18 ਨਵੰਬਰ ਨੂੰ, ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ 18 ਨਵੰਬਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ…
ਹੁਣ ਅੰਮ੍ਰਿਤਪਾਲ ਦੇ ਮਾਮਲੇ ‘ਚ NIA ਤੇ ਪੰਜਾਬ ਪੁਲਸ ਨੇ ਕਪੂਰਥਲਾ ਤੋਂ ਵਕੀਲ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਵਜ੍ਹਾ
ਕਪੂਰਥਲਾ/ਹੁਸ਼ਿਆਰਪੁਰ – ਪੰਜਾਬ ਪੁਲਸ ਅਤੇ ਕੌਮੀ ਜਾਂਚ ਏਜੰਸੀ (ਐੱਨ.ਆਈ. ਏ) ਨੇ ਇਕ ਸਾਂਝੇ ਆਪ੍ਰੇਸ਼ਨ ਵਿੱਚ ਜ਼ਿਲ੍ਹਾ ਅਦਾਲਤ ਕਪੂਰਥਲਾ ਵਿੱਚ ਪ੍ਰੈਕਟਿਸ…
ਭਾਰਤ ਵਿਚ ਭੁੱਖਮਰੀ ਉੱਪਰ ਕਾਬੂ ਪਾਉਣਾ ਬਹੁਤ ਜ਼ਰੂਰੀ
14 ਅਕਤੂਬਰ 2021 ਨੂੰ ਦੋ ਸੰਸਥਾਵਾਂ ‘ਕਨਸਰਨ ਵਰਲਡਵਾਈਡ’ ਅਤੇ ‘ਵੈਲਟ ਹੰਗਰ ਹਿਲਪੇ’ (ਸੰਸਾਰ ਵਿਚ ਫੈਲੀ ਭੁੱਖਮਰੀ ਦੀ ਸਮੱਸਿਆ ਬਾਰੇ ਖੋਜ…