ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ ਦੀ ਅਪੀਲ ‘ਤੇ ਮੁਲਤਵੀ ਕਰ ਦਿੱਤੀ ਗਈ ਹੈ।
ਹੁਣ ਇਹ ਮੀਟਿੰਗ 10 ਦਸੰਬਰ ਨੂੰ ਪਾਰਟੀ ਦੇ ਦਫ਼ਤਰ ਚੰਡੀਗੜ੍ਹ ਵਿਖੇ ਹੋਵੇਗੀ ਤੇ ਜਗਮੀਤ ਸਿੰਘ ਬਰਾੜ 10 ਦਸੰਬਰ ਨੂੰ ਦੁਪਹਿਰ 1 ਵਜੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ।