ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ।
ਇਸ ਘਟਨਾ ਸੰਬੰਧੀ ਬੋਲਦਿਆਂ ਰਾਜ ਸਿਹਤ ਮੰਤਰੀ ਨੇ ਕਿਹਾ ਕਿ ਮੈਂ ਸਿਹਤ ਸਕੱਤਰ ਨੂੰ ਜਾਂਚ ਟੀਮ ਬਣਾਉਣ ਦੇ ਨਿਰਦੇਸ਼ ਦੇ ਦਿੱਤੇ ਹਨ, ਅਸੀਂ ਹੋਰ ਜਾਣਕਾਰੀ ਲੈਣ ਲਈ ਅੰਬਿਕਾਪੁਰ ਹਸਪਤਾਲ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।