ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਂਗਰਸ ਆਗੂ ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਟਰੈਕਟਰ ਦੇ ਸਾਹਮਣੇ ਖੇਤੀ ਕਾਨੂੰਨਾਂ ਖ਼ਿਲਾਫ਼ ਪੋਸਟਰ ਚਿਪਕਾਇਆ ਹੋਇਆ ਸੀ। ਜਿਸ ’ਤੇ ਲਿਿਖਆ ਹੈ- ਕਿਸਾਨ ਵਿਰੋਧੀ ਤਿੰਨੋਂ ਕਾਲੇ ਕਾਨੂੰਨ ਵਾਪਸ ਲਓ। ਰਾਹੁਲ ਨਾਲ ਟਰੈਕਟਰ ’ਤੇ ਪ੍ਰਤਾਪ ਬਾਜਵਾ, ਰਣਦੀਪ ਹੁੱਡਾ, ਗੁਰਜੀਤ ਔਜਲਾ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਸਰਕਾਰ ਕਿਸਾਨਾਂ ਦਾ ਹੱਕ ਖੋਹ ਰਹੀ ਹੈ, ਕਿਸਾਨਾਂ ਨੂੰ ਦਬਾਇਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ’ਤੇ ਗਲਤ ਦੋਸ਼ ਲਾਏ ਜਾ ਰਹੇ ਹਨ, ਉਨ੍ਹਾਂ ਨੂੰ ਅੱਤਵਾਦੀ ਤੱਕ ਕਹਿ ਦਿੱਤਾ ਜਾ ਰਿਹਾ ਹੈ।