ਲਖੀਮਪੁਰ ਖੀਰੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਅਕਤੂਬਰ 2021 ’ਚ ਹੋਈ ਹਿੰਸਾ ਮਾਮਲੇ ’ਚ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ। ਲਖੀਮਪੁਰ ਖੀਰੀ ਦੀ ਅਦਾਲਤ ’ਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ।
ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਵਰਮਾ ਦੀ ਅਦਾਲਤ ’ਚ ਤਿਕੁਨੀਆ ਕਾਂਡ ਮਾਮਲੇ ’ਚ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ।