ਗੁਜਰਾਤ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ BJP ਨੇ ਬਣਾਈ ਲੀਡ, ‘AAP’ ਤੇ ਕਾਂਗਰਸ ਪਿੱਛੇ

ਅਹਿਮਦਾਬਾਦ- ਗੁਜਰਾਤ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਜਾਰੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ, ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਵੱਡੀ ਲੀਡ ਬਣਾਉਂਦੀ ਨਜ਼ਰ ਆ ਰਹੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਜਪਾ 150 ਸੀਟਾਂ ਨਾਲ ਅੱਗੇ ਚੱਲ ਰਹੀ ਹੈ, ਉੱਥੇ ਹੀ ਕਾਂਗਰਸ ਨੂੰ 18 ਸੀਟਾਂ ਅਤੇ ਆਮ ਆਦਮੀ ਪਾਰਟੀ ਨੂੰ 6 ਸੀਟਾਂ ਮਿਲੀਆਂ ਹਨ।

ਦੱਸ ਦੇਈਏ ਕਿ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਹੋ ਰਹੀ ਹੈ। ਈ. ਵੀ. ਐੱਮ. ’ਚ ਦਰਜ ਵੋਟਾਂ ਦੀ ਗਿਣਤੀ ਬਾਅਦ ’ਚ ਹੋਵੇਗੀ। ਵੋਟਿੰਗ ਪ੍ਰਕਿਰਿਆ ਦੇ ਸੁਚਾਰੂ ਸੰਚਾਲਨ ਲਈ ਚੋਣ ਕਮਿਸ਼ਨ ਨੇ ਸੁਰੱਖਿਆ ਦੇ ਵਿਆਪਕ ਇੰਤਜ਼ਾਮ ਕੀਤੇ ਹਨ। ਚੋਣਾਂ ’ਚ ਕੁੱਲ 1,621 ਉਮੀਦਵਾਰਾਂ ਦੀ ਕਿਸਮਤ ਦਾਅ ’ਤੇ ਲੱਗੀ ਹੈ।

ਚੋਣ ਕਮਿਸ਼ਨ ਅਨੁਸਾਰ 10 ਵਜੇ ਤੱਕ ਆਏ ਰੁਝਾਨਾਂ ਅਨੁਸਾਰ ਭਾਜਪਾ 150 ਸੀਟਾਂ, ਕਾਂਗਰਸ 18 ਸੀਟਾਂ, ਆਮ ਆਦਮੀ ਪਾਰਟੀ 6 ਅਤੇ ਹੋਰ 4 ਸੀਟਾਂ ‘ਤੇ ਅੱਗੇ ਹਨ।

ਕੁੱਲ ਸੀਟਾਂ- 182
ਪਾਰਟੀ ਜਿੱਤੇ ਲੀਡ ਕੁੱਲ ਸੀਟਾਂ
ਭਾਜਪਾ 00 150 150
ਕਾਂਗਰਸ 00 18 18
ਆਪ 00 06 06
ਹੋਰ 00 04 04
ਗੁਜਰਾਤ ਦੀਆਂ 182 ਮੈਂਬਰੀ ਵਿਧਾਨ ਸਭਾ ਸੀਟਾਂ ’ਤੇ ਇਸ ਵਾਰ 66.31 ਫ਼ੀਸਦੀ ਵੋਟਾਂ ਪਈਆਂ ਸਨ। ਮੁੱਖ ਮੰਤਰੀ ਭੁਪਿੰਦਰ ਪਟੇਲ, ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਇਸ਼ੂਦਾਨ ਗੜਵੀ, ਯੁਵਾ ਨੇਤਾ ਹਾਰਦਿਕ ਪਟੇਲ ਸਮੇਤ ਕੁੱਲ 1621 ਉਮੀਦਵਾਰਾਂ ਦੀ ਕਿਮਸਤ ਦਾ ਫ਼ੈਸਲਾ ਅੱਜ ਹੋਵੇਗਾ।

Leave a Reply

Your email address will not be published. Required fields are marked *