ਭਵਾਨੀਗੜ੍ਹ, 10 ਦਸੰਬਰ- ਪਿੰਡ ਝਨੇੜੀ ਵਿਖੇ ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸਹਾਇਕ ਸਬ-ਇੰਸਪੈਕਟਰ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੋਹੀ ਰਾਮ ਦੇ ਪੁੱਤਰ ਜਤਿੰਦਰ ਕੁਮਾਰ ਨੇ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਨ੍ਹਾਂ ਕੋਲ ਇਕ ਏਕੜ ਜ਼ਮੀਨ ਹੈ, ਉਸ ਦੀ ਪੜ੍ਹਾਈ ਅਤੇ ਘਰ ਦੀ ਕਬੀਲਦਾਰੀ ਕਾਰਨ 8 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ, ਚੜ੍ਹੇ ਕਰਜ਼ੇ ਨੂੰ ਲੈ ਕੇ ਉਸ ਦੇ ਪਿਤਾ ਰੋਹੀ ਰਾਮ ਪ੍ਰੇਸ਼ਾਨ ਰਹਿੰਦੇ ਸਨ, ਜਿਸ ਕਰਕੇ ਉਸ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਜਤਿੰਦਰ ਕੁਮਾਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਦਿਆਂ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ।
Related Posts
ਰਿਲਾਇੰਸ ਜੀਓ ਦੇ ਚੇਅਰਮੈਨ ਆਕਾਸ਼ ਅੰਬਾਨੀ ਨੇ ਜੀਓ 5ਜੀ ਸੇਵਾਵਾਂ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ, 22 ਅਕਤੂਬਰ-ਰਿਲਾਇੰਸ ਜੀਓ ਦੇ ਚੇਅਰਮੈਨ ਆਕਾਸ਼ ਅੰਬਾਨੀ ਨੇ ਰਾਜਸਮੰਦ ਦੇ ਨਾਥਦੁਆਰਾ ਵਿਖੇ ਜੀਓ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ।…
ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਕ੍ਰਾਈਮ ਬਰਾਂਚ ਨੇ ਇਕ ਹੋਰ ਮੁਲਜ਼ਮ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ, 30 ਜੂਨ (ਦਲਜੀਤ ਸਿੰਘ)- ਦਿੱਲੀ ਕ੍ਰਾਈਮ ਬਰਾਂਚ ਨੇ ਲਾਲ ਕਿਲ੍ਹਾ ਹਿੰਸਾ ਦੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ…
‘ਮੋਦੀ ਸਰਨੇਮ’ ਮਾਮਲੇ ‘ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ
ਸੂਰਤ- ਕਾਂਗਰਸ ਆਗੂ ਰਾਹੁਲ ਗਾਂਧੀ 2019 ਦੇ ਅਪਰਾਧਿਕ ਮਾਣਹਾਨੀ ਮਾਮਲੇ ‘ਚ ਆਪਣੀ ਦੋਸ਼ ਸਿੱਧੀ ਖ਼ਿਲਾਫ਼ ਸੂਰਤ ਦੀ ਇਕ ਅਦਾਲਤ ‘ਚ…