ਨਵੀਂ ਦਿੱਲੀ, 11 ਦਸੰਬਰ – ਗੁਜਰਾਤ ਵਿੱਚ ਵੱਡੀ ਜਿੱਤ ਬਾਅਦ ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਾ ਦਾਅਵਾ ਪੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ । ਭਾਜਪਾ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਸਾਲ 2023 ‘ਚ ਉੱਤਰ-ਪੂਰਬੀ ਰਾਜਾਂ ਤ੍ਰਿਪੁਰਾ, ਮੇਘਾਲਿਆ, ਨਾਗਾਲੈਂਡ ਅਤੇ ਮਿਜ਼ੋਰਮ ਤੋਂ ਇਲਾਵਾ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼, ਕਰਨਾਟਕ ਅਤੇ ਤਿਲੰਗਾਨਾ ‘ਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸਰਕਾਰ ਅਗਲੇ ਸਾਲ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਵੀ ਕਰਵਾ ਸਕਦੀ ਹੈ। ਜੇਕਰ ਇਸ ਸੰਦਰਭ ‘ਚ ਦੇਖਿਆ ਜਾਵੇ ਤਾਂ 2023 ‘ਚ ਇਨ੍ਹਾਂ 10 ਰਾਜਾਂ ‘ਚ ਹੋਣ ਵਾਲੀਆਂ ਚੋਣਾਂ ਦੱਸਣਗੀਆਂ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਕਿਹੜੀ ਪਾਰਟੀ ਦੀ ਜਿੱਤ ਹੋ ਸਕਦੀ ਹੈ। ਇਨ੍ਹਾਂ 10 ਰਾਜਾਂ ਵਿੱਚ ਰਾਜਸਥਾਨ ਅਤੇ ਛੱਤੀਸਗੜ੍ਹ ਵੀ ਸ਼ਾਮਲ ਹਨ, ਜਿੱਥੇ ਕਾਂਗਰਸ ਦੀ ਸਰਕਾਰ ਹੈ। ਰਾਜਸਥਾਨ ‘ਚ ਅਸ਼ੋਕ ਗਹਿਲੋਤ ਮੁੱਖ ਮੰਤਰੀ ਹਨ, ਜਦਕਿ ਕਾਂਗਰਸ ਹਾਈਕਮਾਨ ਦੇ ਕਰੀਬੀ ਭੁਪੇਸ਼ ਬਘੇਲ ਛੱਤੀਸਗੜ੍ਹ ‘ਚ ਮੁੱਖ ਮੰਤਰੀ ਹਨ। ਕਾਂਗਰਸ ਲਈ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਦੋਵਾਂ ਰਾਜਾਂ ਵਿੱਚ ਸਰਕਾਰ ਬਣਾਈ ਰੱਖਣਾ ਵੱਡੀ ਚੁਣੌਤੀ ਹੈ, ਉਥੇ ਹੀ ਭਾਜਪਾ ਵੀ ਇਨ੍ਹਾਂ ਦੋਵਾਂ ਰਾਜਾਂ ਵਿੱਚ ਕਾਂਗਰਸ ਤੋਂ ਸੱਤਾ ਖੋਹਣ ਲਈ ਹਰ ਸੰਭਵ ਯਤਨ ਕਰੇਗੀ।
ਭਾਜਪਾ ਨੇ ਅਗਲੇ ਸਾਲ ਦਸ ਸੂਬਿਆਂ ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕੀਤੀਆਂ
![](https://nawanpunjab.com/wp-content/uploads/2022/12/BJP-1.jpg)