ਕੁਆਲਾਲੰਪੁਰ- ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਦੇ ਬਾਹਰੀ ਇਲਾਕੇ ਵਿਚ ਇੱਕ ਸੈਲਾਨੀ ਕੈਂਪ ਵਾਲੀ ਥਾਂ ‘ਤੇ ਵੀਰਵਾਰ ਦੇਰ ਰਾਤ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਲਾਪਤਾ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਜ਼ਿਲ੍ਹਾ ਪੁਲਸ ਮੁਖੀ ਸੂਫੀਅਨ ਅਬਦੁੱਲਾ ਨੇ ਦੱਸਿਆ ਕਿ ਕੁਆਲਾਲੰਪੁਰ ਤੋਂ ਕਰੀਬ 50 ਕਿਲੋਮੀਟਰ ਦੂਰ ਕੇਂਦਰੀ ਸੇਲਾਂਗੋਰ ਦੇ ਬਾਤਾਂਗ ਕਾਲੀ ‘ਚ ਇਕ ‘ਕੈਂਪਸਾਈਟ’ ‘ਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਮੰਨਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਉੱਥੇ ਕਰੀਬ 94 ਲੋਕ ਮੌਜੂਦ ਸਨ।