ਕੈਪਟਨ ਦੇ ਸਲਾਹਕਤਾਰ ਭਾਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਸ਼ੁਰੂ

ਪਟਿਆਲਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇੱਥੇ ਸਰਹਿੰਦ ਰੋਡ ਸਥਿਤ ਮੈਰਿਜ ਪੈਲਸ ਅਤੇ ਨਾਭਾ ਰੋਡ ‘ਤੇ ਸਥਿਤ ਮਾਲ ‘ਚ ਵਿਜੀਲੈਂਸ ਵੱਲੋਂ ਦਬਿਸ਼ ਕੀਤੀ ਗਈ ਹੈ। ਇਹ ਦਬਿਸ਼ ਸਰੋਤਾਂ ਤੋਂ ਵੱਧ ਆਮਦਨ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਮੈਰਿਜ ਪੈਲਸ ਨੂੰ ਤਾਲਾ ਲੱਗਾ ਹੋਣ ਕਾਰਨ ਟੀਮ ਦੇ ਹੱਥ ਕੁੱਝ ਵੀ ਨਹੀਂ ਲੱਗਾ, ਜਦੋਂ ਕਿ ਮਾਲ ‘ਚ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *