ਇਸਲਾਮਾਬਾਦ, 20 ਦਸੰਬਰ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਇਕ ਬਾਜ਼ਾਰ ‘ਚ ਗੈਸ ਸਿਲੰਡਰ ‘ਚ ਜ਼ੋਰਦਾਰ ਧਮਾਕੇ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਇਕ ਸਥਾਨਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਲਾਸਬੇਲਾ ਦੇ ਡਿਪਟੀ ਕਮਿਸ਼ਨਰ ਮੁਰਾਦ ਖਾਨ ਕਾਸੀ ਨੇ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਇਕ ਦੁਕਾਨ ‘ਤੇ ਗੈਸ ਰੀਫਿਲਿੰਗ ਦੀ ਪ੍ਰਕਿਰਿਆ ਦੌਰਾਨ ਵਾਪਰੀ, ਜਿਸ ਨਾਲ ਲਾਸਬੇਲਾ ਦੇ ਬੇਲਾ ਖ਼ੇਤਰ ਵਿਚ ਇਕ ਵੱਡਾ ਧਮਾਕਾ ਹੋਇਆ ਅਤੇ ਅੱਗ ਨਾਲ ਲੱਗਦੀਆਂ ਦੁਕਾਨਾਂ ਵਿਚ ਫੈਲ ਗਈ।