ਨਵੀਂ ਦਿੱਲੀ- ਚੀਨ ਅਤੇ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਅਚਾਨਕ ਹੋਏ ਵਾਧੇ ਕਾਰਨ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਸਰਕਾਰ ਨੇ ਸਾਰੇ ਸੂਬਿਆਂ ਨੂੰ ਪੱਤਰ ਲਿਖ ਕੇ ਕੋਵਿਡ ਦੇ ਨਵੇਂ ਮਾਮਲਿਆਂ ਦੀ ਜੀਨੋਮ ਸੀਕਵੈਂਸਿੰਗ ਕਰਨ ਲਈ ਕਿਹਾ ਹੈ। ਉੱਥੇ ਹੀ ਨੀਤੀ ਆਯੋਗ ਦੇ ਮੈਂਬਰ ਡਾ. ਵੀਕੇ. ਪਾਲ ਨੇ ਕੇਂਦਰੀ ਸਿਹਤ ਮੰਤਰੀ ਨਾਲ ਬੈਠਕ ਤੋਂ ਬਾਅਦ ਕਿਹਾ,”ਜੇਕਰ ਤੁਸੀਂ ਭੀੜ ਵਾਲੀ ਜਗ੍ਹਾ, ਘਰ ਦੇ ਅੰਦਰ ਜਾਂ ਬਾਹਰ ਹੋ ਤਾਂ ਮਾਸਕ ਦਾ ਇਸਤੇਮਾਲ ਕਰੋ। ਇਹ ਕਾਮਰੇਡਿਟੀ ਵਾਲੇ ਜਾਂ ਵੱਧ ਉਮਰ ਵਾਲੇ ਲੋਕਾਂ ਲਈ ਹੋਰ ਵੀ ਮਹੱਤਵਪੂਰਨ ਹੈ। ਹੁਣ ਤੱਕ ਹਵਾਬਾਜ਼ੀ ਦੇ ਸੰਬੰਧ ‘ਚ ਕੋਈ ਤਬਦੀਲੀ ਨਹੀਂ ਹੈ।
ਦੱਸਣਯੋਗ ਹੈ ਕਿ ਦੁਨੀਆ ਦੇ ਕਈ ਵੱਡੇ ਦੇਸ਼ਾਂ ‘ਚ ਕੋਰੋਨਾ ਦੇ ਮਾਮਲੇ ਅਚਾਨਕ ਵਧ ਗਏ ਹਨ। ਖਾਸ ਤੌਰ ‘ਤੇ ਅਮਰੀਕਾ, ਬ੍ਰਾਜ਼ੀਲ, ਚੀਨ, ਕੋਰੀਆ ਅਤੇ ਜਾਪਾਨ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਅਚਾਨਕ ਵਾਧਾ ਦੇਖਿਆ ਜਾ ਰਿਹਾ ਹੈ। ਇਸ ਕਾਰਨ ਕੇਂਦਰ ਸਰਕਾਰ ਅਲਰਟ ਮੋਡ ‘ਤੇ ਆ ਗਈ ਹੈ। ਸਰਕਾਰ ਨੇ ਸਾਰੇ ਰਾਜਾਂ ਨੂੰ ਚੌਕੰਨੇ ਰਹਿਣ ਲਈ ਕਿਹਾ ਹੈ।