ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਦੇ ਸ਼ੁਰੂ ਵਿੱਚ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਉਥੇ ਹੀ ‘ਵੀਰ ਬਾਲ ਦਿਵਸ’ ਦੇ ਮੌਕੇ ‘ਤੇ ਸੱਭਿਆਚਾਰਕ ਮੰਤਰਾਲਾ ਕੁਇਜ਼ ਅਤੇ ਲੇਖ ਲਿਖਣ ਦੇ ਮੁਕਾਬਲੇ ਦਾ ਆਯੋਜਨ ਕਰ ਰਿਹਾ ਹੈ। ਮੰਤਰਾਲੇ ਨੇ ਕਿਹਾ ਕਿ ਉਹ ਚਾਰ ਸਾਹਿਬਜ਼ਾਦਿਆਂ ਦੇ ਬਹਾਦਰੀ ਅਤੇ ਦੇਸ਼ ਭਗਤੀ ਦੇ ਕੰਮਾਂ ਤੋਂ ਬੱਚਿਆਂ ਨੂੰ ਪ੍ਰੇਰਿਤ ਕਰਨ ਅਤੇ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਇਸ ਕੁਇਜ਼ ਮੁਕਾਬਲੇ ਦਾ ਆਯੋਜਨ ਕਰ ਰਿਹਾ ਹੈ।
ਕੋਈ ਵੀ MyGov ‘ਤੇ ਜਾ ਕੇ ਵੀਰ ਬਾਲ ਦਿਵਸ ਕੁਇਜ਼ ਵਿੱਚ ਹਿੱਸਾ ਲੈ ਸਕਦਾ ਹੈ। ਮੰਤਰਾਲੇ ਨੇ ਇਸ ਲਈ ਇਨਾਮਾਂ ਦਾ ਐਲਾਨ ਵੀ ਕੀਤਾ ਹੈ। ਇਸ ਮੁਕਾਬਲੇ ਵਿੱਚ ਕੁੱਲ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਵਿੱਚੋਂ ਚੋਟੀ ਦੇ 3 ਜੇਤੂਆਂ ਨੂੰ ਕ੍ਰਮਵਾਰ 25,000,15,000,10,000 ਦੀ ਨਕਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲੇ ਰਨਰ-ਅੱਪ – ਚੌਥੇ ਤੋਂ 13ਵੇਂ ਸਥਾਨ ‘ਤੇ ਆਉਣ ਵਾਲੇ ਮੁਕਾਬਲੇਬਾਜ਼ਾਂ ਨੂੰ 2,000 ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ।
ਜੇਤੂਆਂ ਦੀ ਚੋਣ ਸਵਾਲਾਂ ਦੇ ਸਹੀ ਜਵਾਬਾਂ ਦੇ ਆਧਾਰ ‘ਤੇ ਕੀਤੀ ਜਾਵੇਗੀ। ਜੇਕਰ ਕਿਸੇ ਵੀ ਵਰਗ ਵਿੱਚ ਲੋੜ ਤੋਂ ਵੱਧ ਜੇਤੂ ਹੋਣ ਤਾਂ ਡਰਾਅ ਦੀ ਮਦਦ ਨਾਲ ਚੋਣ ਕੀਤੀ ਜਾਵੇਗੀ। ਮੰਤਰਾਲੇ ਨੇ ਇਸ ਲਈ ਕੁਝ ਸ਼ਰਤਾਂ ਵੀ ਰੱਖੀਆਂ ਹਨ, ਵਧੇਰੇ ਜਾਣਕਾਰੀ ਲਈ https://quiz.mygov.in/quiz/veer-baal-diwas-quiz/ ‘ਤੇ ਕਲਿੱਕ ਕਰੋ