ਨਵੀਂ ਦਿੱਲੀ: ਸੰਸਦ ਮੈਂਬਰ ਰਾਘਵ ਚੱਢਾ ਨੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਸੰਸਦ ਵਿੱਚ ਉਠਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਹਰ ਸਿੱਖਿਆ ਬੋਰਡ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਦਾ ਪਾਠ ਪੜ੍ਹਾਇਆ ਜਾਣਾ ਚਾਹੀਦਾ ਹੈ।
ਹਰ ਸਾਲ ਸ਼ਹੀਦੀ ਹਫ਼ਤੇ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣੇ ਚਾਹੀਦੇ ਹਨ। ਰਾਘਵ ਚੱਢਾ ਨੇ ਇਸ ਸਬੰਧੀ ਚੇਅਰਮੈਨ ਨੂੰ ਪੱਤਰ ਲਿਖਿਆ ਹੈ।