ਜ਼ੀਰਾ, 24 ਦਸੰਬਰ : ਜ਼ੀਰਾ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਕਮੇਟੀਆਂ ਵਿਚੋਂ ਤਿੰਨ ਕਮੇਟੀਆਂ ਮਿੱਟੀ, ਪਾਣੀ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਬਾਰੇ ਜਾਂਚ ਸ਼ੁਰੂ ਕਰਨ ਲਈ ਪਿੰਡ ਮਨਸੂਰਵਾਲ ਕਲਾਂ ਵਿਚ ਪਹੁੰਚੀਆਂ ਪਰ ਸਾਂਝੇ ਮੋਰਚੇ ਦੇ ਆਗੂਆਂ ਨੇ ਉਨ੍ਹਾਂ ਨੂੰ ਸਹਿਯੋਗ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਕਰ ਕੇ ਜਾਂਚ ਸ਼ੁਰੂ ਨਹੀਂ ਹੋ ਸਕੀ ਤੇ ਅਧਿਕਾਰੀ ਪੂਰਾ ਦਿਨ ਇੰਤਜ਼ਾਰ ਕਰਨ ਮਗਰੋਂ ਬੇਰੰਗ ਪਰਤ ਗਏ। ਆਗੂ ਚਾਹੁੰਦੇ ਹਨ ਕਿ ਪਹਿਲਾਂ ਉਨ੍ਹਾਂ ਦੇ ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਰਿਹਾਅ ਕੀਤਾ ਜਾਵੇ ਤੇ ਸਾਰੇ ਮੁਕੱਦਮੇ ਰੱਦ ਕੀਤੇ ਜਾਣ। ਜਦੋਂ ਤੱਕ ਪੁਲੀਸ ਤੇ ਪ੍ਰਸ਼ਾਸਨ ਉਨ੍ਹਾਂ ਦੀ ਇਹ ਮੰਗ ਪੂਰੀ ਨਹੀਂ ਕਰਦਾ ਉਦੋਂ ਤੱਕ ਉਹ ਜਾਂਚ ਕਮੇਟੀਆਂ ਨੂੰ ਸਹਿਯੋਗ ਨਹੀਂ ਕਰਨਗੇ।
Related Posts
ਆਧੁਨਿਕ ਦੌਰ ‘ਚ ਮੀਡੀਆ ਨੂੰ ਚੁਣੌਤੀਆਂ
ਤਕਨਾਲੋਜੀ ਤੇ ਸੂਚਨਾ ਦੇ ਹੜ੍ਹ ਦੇ ਅਜੋਕੇ ਦੌਰ ਵਿੱਚ ਸੰਸਾਰ ਦੇ ਮੀਡੀਆ ਨੂੰ ਭਾਂਤ-ਭਾਂਤ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ…
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਦਿੱਤੀਆਂ ਮੁਬਾਰਕਾਂ
ਚੰਡੀਗੜ੍ਹ, 9 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ…
ਖਜਿਆਰ-ਡਲਹੌਜ਼ੀ ਰੋਡ ‘ਤੇ ਕਾਰ ਡੂੰਘੀ ਖੱਡ ‘ਚ ਡਿੱਗੀ, ਪੁਲਿਸ ਮੁਲਾਜ਼ਮ ਦੀ ਮੌਤ
ਗੁਰਦਾਸਪੁਰ। ਦੇਸ਼ ਵਿੱਚ ਸੜਕ ਹਾਦਸਿਆਂ ਵਿੱਚ ਹਰ ਰੋਜ਼ ਕਈ ਮੌਤਾਂ ਹੁੰਦੀਆਂ ਹਨ। ਅਜਿਹਾ ਹੀ ਇਕ ਸੜਕ ਹਾਦਸਾ ਖਜਿਆਰ-ਡਲਹੌਜ਼ੀ ਰੋਡ ‘ਤੇ…