ਜਗਰਾਓਂ- ਜਗਰਾਓਂ ਇਲਾਕੇ ਵਿਚ ਪਿਛਲੇ ਦਿਨਾਂ ਦੌਰਾਨ ਵੱਖ-ਵੱਖ ਕਈ ਲੋਕਾਂ ਨੂੰ ਲੱਖਾਂ ਰੁਪਏ ਦੀਆਂ ਫਿਰੌਤੀ ਦੀਆਂ ਕਾਲਾਂ ਆਉਣ ’ਤੇ ਪੁਲਸ ਨੇ ਜਦੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਤਾਂ ਇਨ੍ਹਾਂ ਫਿਰੌਤੀ ਦੀਆਂ ਕਾਲਾਂ ਦੇ ਤਾਰ ਅੰਮ੍ਰਿਤਸਰ ਜੇਲ ’ਚ ਬੰਦ ਸਰਬਜੀਤ ਸਿੰਘ ਨਾਲ ਜੁੜੇ। ਇਸ ਦੇ ਚਲਦੇ ਜਗਰਾਓਂ ਪੁਲਸ ਇਸ ਗੈਂਗਸਟਰ ਨੂੰ ਅੰਮ੍ਰਿਤਸਰ ਜੇਲ ਤੋਂ ਜਗਰਾਓਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ। ਜਿਸ ਦੇ ਚੱਲਦਿਆਂ ਪੁਲਸ ਨੇ ਇਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਚਾਰ ਦਿਨ ਦਾ ਰਿਮਾਂਡ ਲਿਆ ਤੇ ਰਿਮਾਂਡ ਦੌਰਾਨ ਪੁਛਗਿੱਛ ਵਿਚ ਕੀ-ਕੀ ਸਾਹਮਣੇ ਆਉਂਦਾ ਹੈ, ਇਹ ਆਉਣ ਵਾਲੇ ਦਿਨਾਂ ਵਿਚ ਪਤਾ ਲੱਗ ਜਾਵੇਗਾ।
ਇਸ ਸਬੰਧੀ ਐੱਸ. ਐੱਚ. ਓ. ਸਿਟੀ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪ੍ਰਾਪਰਟੀ ਨਾਲ ਸਬੰਧਤ ਗੁਰਕ੍ਰਿਪਾਲ ਸਿੰਘ ਢਿੱਲੋਂ ਸਮੇਤ ਜਗਰਾਓਂ ਇਲਾਕੇ ਵਿਚ ਕਈ ਲੋਕਾਂ ਨੂੰ ਫਿਰੋਤੀ ਦੀਆਂ ਕਾਲਾਂ ਆਈਆਂ ਸਨ, ਜਿਸ ਦੇ ਚੱਲਦੇ ਇਸ ਨੂੰ ਪੁੱਛਗਿੱਛ ਲਈ ਅੰਮ੍ਰਿਤਸਰ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਜਗਰਾਓਂ ਲਿਆਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਿਮਾਂਡ ਦੌਰਾਨ ਇਸ ਤੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।