ਨਵੀਂ ਦਿੱਲੀ : ਰਾਜਧਾਨੀ ਦਿੱਲੀ ਸਮੇਤ ਐਨਸੀਆਰ ਦੇ ਇਲਾਕਿਆਂ ਵਿੱਚ ਠੰਢ ਤੋਂ ਛੁਟਕਾਰਾ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਦਿੱਲੀ ਤੋਂ ਇਲਾਵਾ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਠੰਢ ਹੌਲੀ-ਹੌਲੀ ਵਧ ਰਹੀ ਹੈ। ਦਿੱਲੀ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਵੇਰੇ ਧੁੰਦ ਛਾਈ ਰਹੇਗੀ।
ਸ਼ੁੱਕਰਵਾਰ ਨੂੰ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਵਿਜ਼ੀਬਿਲਟੀ 500 ਮੀਟਰ ਰਿਕਾਰਡ ਕੀਤੀ ਗਈ। ਨਾਲ ਹੀ ਸ਼ੁੱਕਰਵਾਰ ਦੀ ਸਵੇਰ ਇਸ ਮੌਸਮ ਦੀ ਸਭ ਤੋਂ ਠੰਡੀ ਸਵੇਰ ਦਰਜ ਕੀਤੀ ਗਈ। ਸ਼ੁੱਕਰਵਾਰ ਸਵੇਰੇ ਤਾਪਮਾਨ 5.3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਸੀ।