ਉੱਤਰੀ ਭਾਰਤ ‘ਚ ਕੜਾਕੇ ਦੀ ਸਰਦੀ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰੀ ਭਾਰਤ ‘ਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ 3-4 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਵਰਗੇ ਹਾਲਾਤ ਬਣ ਸਕਦੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ‘ਚ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੱਛ ਵਿੱਚ ਤੇਜ਼ ਸੀਤ ਲਹਿਰ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ, ਐਤਵਾਰ ਨੂੰ ਦਿੱਲੀ ‘ਚ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਡਿੱਗਣ ਕਾਰਨ ਕੁਝ ਹਿੱਸਿਆਂ ‘ਚ ਸੀਤ ਲਹਿਰ ਚੱਲੀ।
Related Posts
ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁੱਭਕਾਮਨਾਵਾਂ
ਚੰਡੀਗੜ੍ਹ, 15 ਸਤੰਬਰ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟ੍ਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ…
ਭਾਰਤੀ ਕਿਸਾਨ ਯੂਨੀਅਨ ਡਕੌਤਾ ਦੇ ਪ੍ਰਧਾਨ ਦੀ ਅਗਵਾਈ ’ਚ ਫਿਰੋਜ਼ਪੁਰ ਸ਼ਹਿਰ ਵਿਖੇ ਰੋਕੀ ਰੇਲ
ਫਿਰੋਜ਼ਪੁਰ, 18 ਅਕਤੂਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਆਪਣੇ ਘਰ…
ਵਿਧਾਨ ਸਭਾ ਚੋਣਾਂ ਲਈ ‘ਆਪ’ ਵਲੋਂ ਪਹਿਲੀ ਸੂਚੀ ਜਾਰੀ, 10 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 12 ਨਵੰਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।…