ਨਵੀਂ ਦਿੱਲੀ, 26 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਸਰਹਿੰਦ ਦੇ ਸੂਬੇ ਦੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਸਾਹਸ ਅਤੇ ਨਿਡਰਤਾ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਦਸਮੇਸ਼ ਪਿਤਾ, ਜਿਨ੍ਹਾਂ ਮਨੁੱਖਤਾ ਦੀ ਭਲਾਈ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ, ਤੋਂ ਸਾਹਸ ਅਤੇ ਕੁਰਬਾਨੀ ਦਾ ਜਜ਼ਬਾ ਵਿਰਸੇ ਵਿੱਚ ਮਿਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ, ਜਿਸ ਦੀ ਵਿਸ਼ਵ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ।
Related Posts
ਮੁੱਖ ਮੰਤਰੀ ਚੰਨੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਕਿਸਾਨ ਆਗੂਆਂ ਨਾਲ ਬੈਠਕ
ਚੰਡੀਗੜ੍ਹ, 23 ਦਸੰਬਰ (ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ…
ਭਲਕੇ ਹੋਏਗਾ ਸ਼ਹੀਦ ਗੱਜਣ ਸਿੰਘ ਪਚਰੰਡਾ ਦਾ ਸੰਸਕਾਰ
ਨੂਰਪੁਰ ਬੇਦੀ, 12 ਅਕਤੂਬਰ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਦੇ ਸੂਰਨਕੋਟ ਵਿਖੇ ਸ਼ਹੀਦ ਹੋਏ ਨੂਰਪੁਰਬੇਦੀ ਬਲਾਕ ਦੇ ਸੈਨਿਕ…
ਮੁੱਕੇਬਾਜ਼ ਲਵਲੀਨਾ ਸੈਮੀਫਾਈਨਲ ’ਚ ਹਾਰੀ, ਕਾਂਸੀ ਤਮਗੇ ਨਾਲ ਕਰਨਾ ਪਿਆ ਸਬਰ
ਟੋਕੀਓ, 4 ਅਗਸਤ (ਦਲਜੀਤ ਸਿੰਘ)- ਭਾਰਤ ਦੀ ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਬੁੱਧਵਾਰ ਨੂੰ ਇੱਥੇ ਮਹਿਲਾ ਵੈਲਟਰਵੇਟ ਵਰਗ (69 ਕਿਲੋਗ੍ਰਾਮ)…