ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ ਹੈ। ਜਿੱਥੇ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ‘ਚ ਸੰਗਤਾਂ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਹੀਆਂ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਪਤਨੀ ਸਮੇਤ ਫਤਿਹਗੜ੍ਹ ਸਾਹਿਬ ਗੁਰਦੁਆਰਾ ਵਿਖੇ ਨਤਮਸਤਕ ਹੋਏ। ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਦੇ ਸਲਾਨਾ ਜੋੜ ਮੇਲੇ ‘ਚ ਉਨ੍ਹਾਂ ਨੇ ਗੁਰੂ ਚਰਨਾਂ ‘ਚ ਮੱਥਾ ਟੇਕਿਆ।
ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਸੰਗਤਾਂ ਨਾਲ ਆਉਂਦੇ-ਜਾਂਦੇ ਸਮੇਂ ਗੱਲਬਾਤ ਵੀ ਕੀਤੀ ਗਈ ਅਤੇ ਮੋਬਾਇਲ ‘ਤੇ ਸੈਲਫੀਆਂ ਵੀ ਖਿਚਵਾਈਆਂ। ਮੁੱਖ ਮੰਤਰੀ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਹਲਕਾ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ਰਧਾ ਪੂਰਵਕ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ।