ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਮਜ਼ਦੂਰਾਂ ਦੇ ਹੱਕ ‘ਚ ਅਕਾਲੀ ਦਲ ਤੇ ਬਸਪਾ ਵਲੋਂ ਰੋਸ ਪ੍ਰਦਰਸ਼ਨ

asr/nawanpunjab.com

ਅੰਮ੍ਰਿਤਸਰ, 27 ਜੁਲਾਈ (ਦਲਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਮੰਨਵਾਉਣ ਤੇ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਅੱਜ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਜ਼ਿਲ੍ਹਾ ਕਚਹਿਰੀਆਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਅਕਾਲੀ ਦਲ ਦੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਬਸਪਾ ਆਗੂ ਤਰਸੇਮ ਸਿੰਘ ਭੋਲਾ ਸਮੇਤ ਹੋਰ ਆਗੂਆਂ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਤੁਰੰਤ ਮੰਨ ਪ੍ਰਵਾਨ ਕਰ ਕੇ ਕਾਲੇ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਇਸ ਮੌਕੇ ਅਕਾਲੀ ਆਗੂ ਡਾ: ਦਲਬੀਰ ਸਿੰਘ ਵੇਰਕਾ ਅਤੇ ਅਜੇਬੀਰਪਾਲ ਸਿੰਘ ਰੰਧਾਵਾ ਤੇ ਹੋਰ ਅਕਾਲੀ ਤੇ ਬਸਪਾ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *