ਭਵਾਨੀਗੜ੍ਹ : ਬੁੱਧਵਾਰ ਸਵੇਰੇ ਸੰਘਣੀ ਧੁੰਦ ਕਾਰਨ ਸ਼ਹਿਰ ‘ਚੋਂ ਲੰਘਦੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਅੱਧੀ ਦਰਜਨ ਵਾਹਨ ਇੱਕ-ਦੂਜੇ ਨਾਲ ਟਕਰਾ ਗਏ। ਉਕਤ ਹਾਦਸਿਆਂ ‘ਚ ਕਿਸੇ ਵਾਹਨ ਚਾਲਕ ਜਾਂ ਸਵਾਰਾਂ ਦੇ ਕਿਸੇ ਗੰਭੀਰ ਸੱਟ ਲੱਗਣ ਤੋਂ ਬਚਾਅ ਰਿਹਾ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 7 ਵਜੇ ਸੰਘਣੀ ਧੁੰਦ ਦੀ ਕਾਰਨ ਨੈਸ਼ਨਲ ਹਾਈਵੇ ‘ਤੇ ਪਟਿਆਲਾ ਵੱਲ ਨੂੰ ਜਾਂਦੇ ਹੋਏ ਰਾਧਾ ਸੁਆਮੀ ਸਤਸੰਗ ਘਰ ਨੇੜੇ ਇੱਕ ਤੇਜ਼ ਰਫਤਾਰ ਇੱਟਾਂ ਦੇ ਭਰੇ ਟਰੈਕਟਰ-ਟਰਾਲੀ ਨੇ ਪਟਿਆਲਾ ਡਿਊਟੀ ‘ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਸਵਿਫਟ ਕਾਰ ਨੂੰ ਜ਼ਬਰਦਸਤ ਟੱਕਰ ਮਾਰਨ ਤੋਂ ਬਾਅਦ ਅੱਗੇ ਕੱਟ ਤੋਂ ਮੁੜ ਰਹੀ ਮਹਿਲਾ ਡਾਕਟਰ ਦੀ ਸਕੋਡਾ ਕਾਰ ਦੇ ਪਿੱਛੇ ਜ਼ਬਰਦਸਤ ਤਰੀਕੇ ਨਾਲ ਟੱਕਰ ਮਾਰ ਦਿੱਤੀ। ਟਰਾਲੀ ‘ਚ ਲੋਡ ਇੱਟਾਂ ਹਾਈਵੇ ‘ਤੇ ਡਿੱਗਣ ਕਾਰਨ ਸੜਕ ‘ਤੇ ਜਾਮ ਲੱਗ ਗਿਆ। ਹਾਦਸਾਗ੍ਰਸਤ ਵਾਹਨਾਂ ਦੇ ਪਿੱਛੇ ਜਾਮ ‘ਚ ਫਸ ਕੇ ਖੜੀ ਇੱਕ ਕਾਰ ਤੇ ਇੱਕ ਸਕਾਰਪਿਓ ਗੱਡੀ ਨੂੰ ਪਿੱਛੋਂ ਤੇਜ਼ ਰਫ਼ਤਾਰ ‘ਚ ਆਉੰਦੀ ਇਕ ਸਰਕਾਰੀ ਬੱਸ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।
Related Posts
ਰਣਜੀਤ ਸਾਗਰ ਡੈਮ ਝੀਲ ‘ਚ ਫੌਜ ਦੇ ਹੈਲੀਕਾਪਟਰ ਹਾਦਸੇ ਦੇ 2 ਹਫਤਿਆਂ ਬਾਅਦ ਮਿਲੀ ਇੱਕ ਪਾਇਲਟ ਦੀ ਲਾਸ਼
ਪਠਾਨਕੋਟ,16 ਅਗਸਤ (ਦਲਜੀਤ ਸਿੰਘ)- ਕਰੀਬ ਦੋ ਹਫ਼ਤੇ ਪਹਿਲਾਂ ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਝੀਲ ਵਿੱਚ ਹਾਦਸਾਗ੍ਰਸਤ ਹੋਏ ਆਰਮੀ ਹੈਲੀਕਾਪਟਰ ਦੇ…
ਕੈਪਟਨ ਦੇ ਐਲਾਨ ਤੋਂ ਪਹਿਲਾਂ ਹਲਚਲ ਤੇਜ਼, ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ‘ਸੁਖਜਿੰਦਰ ਰੰਧਾਵਾ’
ਨਵੀਂ ਦਿੱਲੀ/ਚੰਡੀਗੜ੍ਹ, 27 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਥੋੜ੍ਹੀ ਹੀ ਦੇਰ ਬਾਅਦ ਪ੍ਰੈੱਸ…
ਕੋਆਪ੍ਰੇਟਿਵ ਸੋਸਾਇਟੀ ਦਾ ਮੌਜੂਦਾ ਪ੍ਰਧਾਨ 15 ਸਾਥੀਆਂ ਨਾਲ ਅਕਾਲੀ ਦਲ ‘ਚ ਸ਼ਾਮਿਲ
ਗੁਰੂ ਹਰ ਸਹਾਏ, 19 ਜਨਵਰੀ (ਬਿਊਰੋ)- ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ ‘ਤੇ ਝਟਕੇ ਲੱਗ ਰਹੇ ਹਨ ਅਤੇ…