ਫਾਜ਼ਿਲਕਾ- ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ‘ਤੇ ਲਗਾਤਾਰ ਡਰੋਨ ਦੀ ਮੂਵਮੈਂਟ ਜਾਰੀ ਹੈ ਅਤੇ ਪਾਕਿ ‘ਚ ਬੈਠੇ ਤਸਕਰ ਆਪਣੀ ਨਾਪਾਕ ਕੋਸ਼ਿਸ਼ਾਂ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਹਨ। ਅੱਜ ਫਿਰ ਤੋਂ ਫਾਜ਼ਿਲਕਾ ਦੇ ਸਰਹੱਦੀ ਇਲਾਕੇ ‘ਚ ਪੈਂਦੇ ਪਿੰਡ ਮੁਹੰਮਦ ਅਮੀਰਾਂ, ਮੁੰਬੇ ਕੇ ਇਲਾਕੇ ‘ਚ ਭਾਰਤ-ਪਾਕਿਸਤਾਨ ਸਰਹੱਦ ਦੀ ਤਾਰਬੰਦੀ ਦੇ ਨੇੜੇ ਡ੍ਰੋਨ ਦੀ ਆਵਾਜ਼ ਸੁਣਾਈ ਦਿੱਤੀ।
ਜਿਸ ਤੋਂ ਬਾਅਦ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਹਾਲਾਂਕਿ ਮੌਕੇ ‘ਤੇ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਬੀ. ਐੱਸ. ਐੱਫ. ਤੇ ਪੁਲਸ ਵੱਲੋਂ ਇਲਾਕੇ ‘ਚ ਸਾਂਝੇ ਤੌਰ ‘ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।