ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ‘ਭਾਰਤ ਜੋੜੋ ਯਾਤਰਾ’ ਸਫ਼ਲ ਰਹੀ ਹੈ ਅਤੇ ਉਨ੍ਹਾਂ ਦੀ ਟੀਚਾ ਦੇਸ਼ ਨੂੰ ਇਕ ਨਵਾਂ ਦ੍ਰਿਸ਼ਟੀਕੋਣ ਦੇਣ ਦਾ ਹੈ। ਦਿੱਲੀ ਵਿਚ 9ਵੀਂ ਪ੍ਰੈੱਸ ਕਾਨਫੰਰਸ ਨੂੰ ਸੰਬੋਧਿਤ ਕਰਦਿਆਂ ਰਾਹੁਲ ਨੇ ਕਿਹਾ ਕਿ ‘ਭਾਰਤ ਜੋੜੋ ਯਾਤਰਾ’ ਦੇਸ਼ ‘ਚ ਵਧ ਰਹੀ ਨਫ਼ਰਤ, ਡਰ ਅਤੇ ਅਹਿੰਸਾ ਖ਼ਿਲਾਫ਼ ਹੈ। ‘ਭਾਰਤ ਜੋੜੋ ਯਾਤਰਾ’, ਦੇਸ਼ ਦੀ ਆਵਾਜ਼ ਹੈ।
ਜਪਾ ਅਤੇ ਆਰ. ਐੱਸ. ਐੱਸ. ਦੇ ਨੇਤਾ ਮੇਰੇ ਗੁਰੂ-
ਪ੍ਰੈੱਸ ਕਾਨਫੰਰਸ ਦੌਰਾਨ ਰਾਹੁਲ ਨੇ ਭਾਜਪਾ ਅਤੇ ਆਰ. ਐੱਸ. ਐੱਸ. ਦੇ ਨੇਤਾਵਾਂ ਨੂੰ ਆਪਣਾ ਗੁਰੂ ਦੱਸਿਆ। ਉਨ੍ਹਾਂ ਕਿਹਾ ਕਿ ਮੇਰੇ ‘ਤੇ ਹਮਲਾ ਕਰਨ ਵਾਲੇ ਆਰ. ਐੱਸ. ਐੱਸ.-ਭਾਜਪਾ ਦੇ ਦੋਸਤਾਂ ਦਾ ਧੰਨਵਾਦ ਹੈ। ਮੈਂ ਚਾਹੁੰਦਾ ਹਾਂ ਕਿ ਮੇਰੇ ‘ਤੇ ਹੋਰ ਹਮਲੇ ਕਰੋ। ਮੈਂ ਉਨ੍ਹਾਂ ਨੂੰ ਗੁਰੂ ਮੰਨਦਾ ਹਾਂ। ਉਨ੍ਹਾਂ ਨੇ ਮੈਨੂੰ ਸਿਖਾਇਆ ਕਿ ਸਿਆਸਤ ਵਿਚ ਕੀ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਮੈਨੂੰ ਚੰਗੀ ਟ੍ਰੇਨਿੰਗ ਦੇ ਰਹੇ ਹਨ।