ਮੁੱਲਾਂਪੁਰ ਦਾਖਾ- ਵਿਧਾਨ ਸਭਾ ਹਲਕਾ ਦਾਖਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਜਿਨ੍ਹਾਂ ਨੂੰ ਸਟਰੀਟ ਲਾਈਟਾਂ ਦੇ ਘਪਲੇ ਵਿਚ ਵਿਜੀਲੈਂਸ ਵਿਭਾਗ ਨੇ ਨਾਮਜ਼ਦ ਕਰਕੇ ਉਨ੍ਹਾਂ ’ਤੇ ਕੇਸ ਦਰਜ ਕੀਤਾ ਸੀ। ਹਾਈਕੋਰਟ ਨੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਹਾਈਕੋਰਟ ਦੇ ਇਸ ਫ਼ੈਸਲੇ ਨਾਲ ਜਿੱਥੇ ਕੈਪਨਟ ਸੰਦੀਪ ਸੰਧੂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਹਲਕੇ ਦੇ ਕਾਂਗਰਸੀਆਂ ਵਲੋਂ ਵੀ ਜਿੱਥੇ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ, ਉਥੇ ਹੀ ਵਰਕਰਾਂ ’ਚ ਖੁਸ਼ੀ ਵੀ ਪਾਈ ਜਾ ਰਹੀ ਹੈ।