ਚੰਡੀਗੜ੍ਹ/ਪਟਿਆਲਾ- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਟਰੱਕ ਆਪਰੇਟਰਾਂ ਅਤੇ ਸਰਕਾਰ ਦਰਮਿਆਨ ਸਮਝੌਤਾ ਹੋ ਗਿਆ ਹੈ। ਸਰਕਾਰ ਨਾਲ ਹੋਏ ਸਮਝੌਤੇ ਮੁਤਾਬਕ ਇਕ ਮਹੀਨੇ ਤੱਕ ਟਰੱਕ ਯੂਨੀਅਨਾਂ ਪਹਿਲਾਂ ਵਾਂਗ ਕੰਮ ਕਰਨਗੀਆਂ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਚੇਤੰਨ ਸਿੰਘ ਜੌੜਾ ਮਾਜਰਾ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਚ ਟਰੱਕ ਅਪਰੇਟਰਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿਚ ਉਦਯੋਗਪਤੀਆਂ, ਟਰੱਕ ਆਪਰੇਟਰਾਂ ਅਤੇ ਅਫਸਰਾਂ ਦੀ ਕਮੇਟੀ ਬਣਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਹ ਕਮੇਟੀ ਸਾਰੀ ਜਾਂਚ ਕਰਨ ਤੋਂ ਬਾਅਦ ਇਕ ਮਹੀਨੇ ਦੇ ਅੰਦਰ ਅੰਦਰ ਸਰਕਾਰ ਨੂੰ ਰਿਪੋਰਟ ਪੇਸ਼ ਕਰੇਗੀ। ਸਰਕਾਰ ਨਾਲ ਸਮਝੌਤਾ ਹੋਣ ਤੋਂ ਬਾਅਦ ਟਰੱਕ ਯੂਨੀਅਨਾਂ ਦਾ ਸ਼ੰਭੂ ਬਾਰਡਰ ’ਤੇ ਲੱਗਾ ਧਰਨਾ ਵੀ ਖ਼ਤਮ ਹੋ ਜਾਵੇਗਾ।