ਨਵੀਂ ਦਿੱਲੀ, 5 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਲ ਇੰਡੀਆ ਸਾਲਾਨਾ ਰਾਜ ਮੰਤਰੀਆਂ ਦੇ ਜਲ ਸੰਮੇਲਨ ਵਿਚ ਬੋਲਦਿਆਂ ਕਿਹਾ ਕਿ ਭਾਰਤ ਨੇ ਜਲ ਸੁਰੱਖਿਆ ਵਿਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। 2047 ਤੱਕ ਸਾਡੀ ਜਲ ਦ੍ਰਿਸ਼ਟੀ ਦਾ ਅੰਮ੍ਰਿਤ ਕਾਲ ਵਿਚ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਉਣ ਲਈ ਮਿਲ ਕੇ ਕੰਮ ਕਰ ਰਿਹਾ ਹੈ। ਹੁਣ ਤੱਕ 25,000 ਅੰਮ੍ਰਿਤ ਸਰੋਵਰ ਬਣਾਏ ਜਾ ਚੁੱਕੇ ਹਨ। ਸਾਡੀ ਸੰਵਿਧਾਨਕ ਵਿਵਸਥਾ ਵਿਚ ਪਾਣੀ ਦਾ ਵਿਸ਼ਾ ਰਾਜਾਂ ਦੇ ਕੰਟਰੋਲ ਵਿਚ ਆਉਂਦਾ ਹੈ। ਪਾਣੀ ਦੀ ਸੰਭਾਲ ਲਈ ਰਾਜਾਂ ਦੀਆਂ ਕੋਸ਼ਿਸ਼ਾਂ ਦੇਸ਼ ਦੇ ਸਮੂਹਿਕ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਇਕ ਲੰਮਾ ਸਫ਼ਰ ਤੈਅ ਕਰਨਗੀਆਂ।
Related Posts
ਹਰਿਆਣਾ ਕਮੇਟੀ ਨੂੰ ਲੈ ਕੇ ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ, ਮਹੰਤ ਕਰਮਜੀਤ ਸਿੰਘ ‘ਤੇ ਚੁੱਕੇ ਸਵਾਲ
ਕਰਨਾਲ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇਕ ਵਾਰ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ…
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ – ਟਰਾਂਸਪੋਰਟ ਮੰਤਰੀ ਭੁੱਲਰ
ਹਰੀਕੇ ਪੱਤਣ, 23 ਮਈ- ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ…
ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ-ਡਾ. ਵੇਰਕਾ
ਅੰਮਿ੍ਰਤਸਰ, 21 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ…