ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ‘ਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਪਿੱਛੇ ਹਟਣ ਦਾ ਦੋਸ਼ ਲਾਇਆ ਹੈ।
ਉਨ੍ਹਾਂ ਸਵਾਲ ਕੀਤਾ ਕਿ ਜਿਸ ਸਰਕਾਰ ਨੂੰ ਨੌਂ ਮਹੀਨੇ ਪਹਿਲਾਂ ਪੰਜਾਬ ਦੇ ਲੋਕਾਂ ਨੇ ਭਾਰੀ ਫਤਵਾ ਦੇ ਕੇ ਚੁਣਿਆ ਸੀ, ਉਹ ਸੂਬੇ ਨੂੰ ਸ਼ਾਸਨ ਪ੍ਰਦਾਨ ਕਰਨ ਦੀ ਆਪਣੀ ਮੁੱਢਲੀ ਜ਼ਿੰਮੇਵਾਰੀ ਤੋਂ ਕਿਵੇਂ ਮੁਨਕਰ ਹੋ ਸਕਦੀ ਹੈ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੀਆਂ ਔਰਤਾਂ ਨੂੰ ਹੁਣ ਇਨਸਾਫ ਲਈ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲ ਦੇਖਣਾ ਪੈ ਰਿਹਾ ਹੈ