ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਸ਼ੁੱਕਰਵਾਰ ਨੂੰ ਹੋਈ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਕ ਪ੍ਰੈੱਸ ਕਾਨਫਰੰਸ ਰਾਹੀਂ ਇਨ੍ਹਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗੀ ਹੈ। ਜਿਨ੍ਹਾਂ ਵਿਚ ਮਿਲਕਫੈਡ ‘ਚ 500 ਨਵੀਆਂ ਨਿਯੁਕਤੀਆਂ ਕਰਨ, ਵੇਰਕਾ ਮਿਲਕ ਪਲਾਂਟ ‘ਚ ਭਰਤੀਆਂ, ਗਰੁੱਪ ਸੀ ਤੇ ਡੀ ਪੋਸਟਾਂ ‘ਤੇ ਭਰਤੀ ਕਰਨ ਨੂੰ ਹਰੀ ਝੰਡੀ ਦਿੱਤੀ ਗਈ।
ਇਸ ਤੋਂ ਇਲਾਵਾ ਸਕੱਤਰੇਤ ‘ਚ 150 ਸੇਵਾਦਾਰਾਂ ਦੀ ਭਰਤੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ ਹੈ। ਪੰਜਾਬ ਦੇ ਸਕੂਲਾਂ ਦੀ ਸਫ਼ਾਈ ਤੇ ਸੁਰੱਖਿਆ ਲਈ 33 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕਰੈਪ ਪਾਲਿਸੀ ਅਧੀਨ ਨਵੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਵੀ ਫ਼ੈਸਲਾ ਲਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਜਾਰੀ ਹੈ।