ਹਰਿਆਣਾ- ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਨਿਰਮਾਣ ਨੂੰ ਲੈ ਕੇ ਹਰਿਆਣਾ ਸਰਕਾਰ ਸੁਪਰੀਮ ਕੋਰਟ ‘ਚ ਪੰਜਾਬ ਨੂੰ ਘੇਰਨ ਦੀ ਰਣਨੀਤੀ ‘ਚ ਜੁਟੀ ਹੈ। 17 ਜਨਵਰੀ ਨੂੰ ਸੁਪਰੀਮ ਕੋਰਟ ‘ਚ ਹੋਣ ਵਾਲੀ ਸੁਣਵਾਈ ਦੌਰਾਨ ਹਰਿਆਣਾ ਕੇਂਦਰ ਸਰਕਾਰ ਦੀ ਵਿਚੋਲਗੀ ਹੇਠ ਚਾਰ ਜਨਵਰੀ ਨੂੰ ਹੋਈ ਬੈਠਕ ‘ਚ ਪੰਜਾਬ ਦੇ ਰੁਖ ਨੂੰ ਮਜ਼ਬੂਤੀ ਨਾਲ ਰਖੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਕਹਿਣਾ ਹੈ ਕਿ ਪੰਜਾਬ ਅਸਲ ਮੁੱਦੇ ਦੀ ਬਜਾਏ ਪਾਣੀ ਦੀ ਵੰਡ ‘ਤੇ ਚਰਚਾ ਸ਼ੁਰੂ ਕਰ ਦਿੰਦਾ ਹੈ, ਜਦੋਂ ਕਿ ਕੇਂਦਰ ਦੀ ਵਿਚੋਲਗੀ ਸਿਰਫ਼ ਐੱਸ.ਵਾਈ.ਐੱਲ. ਨਹਿਰ ਨਿਰਮਾਣ ‘ਤੇ ਸਹਿਮਤੀ ਬਣਾਉਣ ਨੂੰ ਹੈ। ਹਰਿਆਣਾ ‘ਤੇ ਇਹ ਵੀ ਦਬਾਅ ਹੈ ਕਿ ਉਹ ਪੰਜਾਬ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕਰ ਦੇਵੇਗ, ਕਿਉਂਕਿ ਪੰਜਾਬ ਨੇ ਸੁਪਰੀਮ ਕੋਰਟ ਦੀ ਹਰਿਆਣਾ ਦੇ ਪੱਖ ‘ਚ ਦਿੱਤੇ ਫਰਮਾਨ ਅਤੇ ਸੁਝਾਅ ਦੋਹਾਂ ਨੂੰ ਹੀ ਦਰਕਿਨਾਰ ਕਰ ਦਿੱਤਾ ਹੈ। ਹਾਲਾਂਕਿ ਕਾਨੂੰਨਵਿਦਾਂ ਦਾ ਇਹ ਵੀ ਮੰਨਣਾ ਹੈ ਕਿ ਸੁਪਰੀਮ ਕੋਰਟ ਨੇ 2002 ‘ਚ ਹਰਿਆਣਾ ਦੇ ਪੱਖ ‘ਚ ਫਰਮਾਨ ਜ਼ਰੂਰੀ ਦਿੱਤਾ ਹੈ ਪਰ ਰਾਸ਼ਟਰਪਤੀ ਨੇ ਸੁਪਰੀਮ ਕੋਰਟ ਤੋਂ ਫਰਮਾਨ ਤੋਂ ਲੈ ਕੇ ਤਿੰਨ ਹੋਰ ਬਿੰਦੂਆਂ ‘ਤੇ ਸੁਝਾਅ ਮੰਗੇ ਸਨ। ਸੁਪਰੀਮ ਕੋਰਟ ਨੇ ਇਹ ਸੁਝਾਅ ਵੀ ਦੇ ਦਿੱਤੇ ਹਨ ਪਰ ਜਦੋਂ ਤੱਕ ਰਾਸ਼ਟਰਪਤੀ ਇਨ੍ਹਾਂ ਨੂੰ ਸਵੀਕਾਰ ਨਾ ਕਰ ਲੈਣ, ਉਦੋਂ ਤੱਕ ਇਹ ਸੁਝਾਅ ਅਦਾਲਤ ਦੀ ਮਾਣਹਾਨੀ ਦੇ ਦਾਇਰੇ ‘ਚ ਨਹੀਂ ਆਉਂਦੇ।
Related Posts
ਲੁਧਿਆਣਾ ‘ਚ ਵੱਡੀ ਘਟਨਾ, ਕਾਰੋਬਾਰੀ ਨੇ ਖ਼ੁਦ ਨੂੰ ਮਾਰੀਆਂ ਗੋਲੀਆਂ
ਲੁਧਿਆਣਾ, 16 ਅਗਸਤ (ਦਲਜੀਤ ਸਿੰਘ)- ਲੁਧਿਆਣਾ ਦੇ ਹੈਬੋਵਾਲ ਕਲਾਂ ਸਥਿਤ ਦੁੱਗਰੀ ਪੁਰੀ ਇਲਾਕੇ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ…
ਅੰਮ੍ਰਿਤਪਾਲ ਦੇ ਸਮਰਥਕਾਂ ਬਾਰੇ ਖੁੱਲ੍ਹੀ ਪੋਲ, ਬ੍ਰੇਨ ਵਾਸ਼ ਕਰਕੇ ਇੰਝ ਫੋਰਸ ਨਾਲ ਜੋੜਨ ਦਾ ਕਰ ਰਹੇ ਸਨ ਕੰਮ
ਜਲੰਧਰ – ਅੰਮ੍ਰਿਤਪਾਲ ਸਿੰਘ ਭਾਵੇਂ ਪੁਲਸ ਦੀ ਪਹੁੰਚ ਤੋਂ ਦੂਰ ਹੈ ਪਰ ਉਸ ਦੇ ਗ੍ਰਿਫ਼ਤਾਰ ਸਾਥੀਆਂ ਤੋਂ ਵੱਡੇ ਖ਼ੁਲਾਸੇ ਹੋ…
ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਕੀਤਾ ਮਨਜ਼ੂਰ, ਭਲਕੇ ਫਿਰ 12 ਵਜੇ ਕਿਸਾਨ ਮੋਰਚੇ ਦੀ ਬੈਠਕ
ਸੋਨੀਪਤ, 8 ਦਸੰਬਰ (ਬਿਊਰੋ)- ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 1 ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਦੇ ਖ਼ਤਮ ਹੋਣ ਦਾ ਐਲਾਨ…