ਪੰਜਾਬ ਫੇਰੀ ਨੂੰ ਲੈ ਕੇ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ: ਕਾਂਗਰਸ ਦੇ ਸੀਨੀਅਰ ਅਾਗੂ ਰਾਹੁਲ ਗਾਂਧੀ ਵੱਲੋਂ ਪਿਛਲੇ ਸਮੇਂ ਤੋਂ ਸ਼ੁਰੂ ਕੀਤੀ ਭਾਰਤ ਜੋੜੋ ਪਦ ਨੂੰ ਪੰਜਾਬ ਵਿਚ ਸ਼ੁਰੂ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਗਏ ਹਨ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚੇ ਤੇ 2 ਵਜੇ ਦੇ ਕਰੀਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ।

ਕਿਹਾ ਜਾ ਰਿਹਾ ਹੈ ਕਿ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਸ਼ਾਮ 4 ਵਜੇ ਤੱਕ ਅੰਬਾਲਾ ਵਾਪਸ ਆਉਣਗੇ। ਫਿਰ 11 ਜਨਵਰੀ ਦੀ ਸਵੇਰ ਨੂੰ ਉਨ੍ਹਾਂ ਦੀ ਭਾਰਤ ਜੋੜੋ ਯਾਤਰਾ ਦਿੱਲੀ-ਅੰਮ੍ਰਿਤਸਰ NH-1 ‘ਤੇ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਦਾਖਲ ਹੋਵੇਗੀ। ਰਾਹੁਲ ਪਹਿਲੀ ਰਾਤ ਸਰਹਿੰਦ ਸਰਹਿੰਦ ਵਿਖੇ ਰੁਕਣਗੇ, ਜਿਸ ਤੋਂ ਬਾਅਦ ਅਗਲੇ ਦਿਨ ਸਵੇਰੇ ਵੇਲੇ ਰਾਹੁਲ ਗਾਂਧੀ ਪਾਵਨ ਸ਼ਹੀਦੀ ਅਸਥਾਨ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਨਗੇ ਜਿੱਥੇ ਨਤਮਸਤਕ ਹੋਣ ਤੋਂ ਬਾਅਦ ਉਹ ਸਵੇਰੇ 7 ਵਜੇ ਸਰਹਿੰਦ ਦੀ ਨਵੀਂ ਅਨਾਜ ਮੰਡੀ ਵਿਖੇ ਭਾਰਤ ਜੋੜੋ ਯਾਤਰਾ ਨਾਲ ਜੁੜ ਰਹੇ ਯਾਤਰੀਆਂ,ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਨਗੇ ,ਜਿਸ ਉਪਰੰਤ ਭਾਰਤ ਜੋੜੋ ਯਾਤਰਾ ਮੰਡੀ ਗੋਬਿੰਦਗੜ੍ਹ-ਖੰਨਾ ਵਿਖੇ ਜਾਣ ਲਈ ਰਵਾਨਾ ਹੋਵੇਗੀ।

Leave a Reply

Your email address will not be published. Required fields are marked *